ਸੁਖਬੀਰ ਬਾਦਲ ਨੇ ਐਲਾਨੇ ਤਿੰਨ ਹੋਰ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ: ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਵਿੱਚ ਅਕਾਲੀ ਦਲ ਦੀ ਝੰਡੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
SAD President S Sukhbir Singh Badal has announced three more candidates for Vidhan Sabha election. Mr Sikandar S Maluka from Rampura Phool, Parkash Singh Bhatti from Batinda Rural & Darshan Singh Kotfatta from Bhuchon assembly constituency.
— Dr Daljit S Cheema (@drcheemasad) August 29, 2021
ਉਧਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਅੱਜ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਇਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।
ਸ ਦਈਏ ਕਿ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂਕਿ ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਉਧਰ, ਸੁਖਬੀਰ ਬਾਦਲ ਦੇ ਐਲਾਨ ਮਗਰੋਂ ਸਿਕੰਦਰ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।