![ABP Premium](https://cdn.abplive.com/imagebank/Premium-ad-Icon.png)
ਸੁਖਬੀਰ ਬਾਦਲ ਨੇ ਐਲਾਨਿਆਂ ਇੱਕ ਹੋਰ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਹੋਣਗੇ।
![ਸੁਖਬੀਰ ਬਾਦਲ ਨੇ ਐਲਾਨਿਆਂ ਇੱਕ ਹੋਰ ਉਮੀਦਵਾਰ Sukhbir Badal Announces Another Candidate for Punjab Vidhan Sabha Elections 2022 ਸੁਖਬੀਰ ਬਾਦਲ ਨੇ ਐਲਾਨਿਆਂ ਇੱਕ ਹੋਰ ਉਮੀਦਵਾਰ](https://feeds.abplive.com/onecms/images/uploaded-images/2021/04/13/3b900f0809536ee57f013c689b0a2b98_original.png?impolicy=abp_cdn&imwidth=1200&height=675)
ਤਲਵੰਡੀ ਸਾਬੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਹੋਣਗੇ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਲ ਪਹਿਲਾਂ ਹੀ ਚੋਣ ਬਿਗੁਲ ਵਜਾਉਂਦਿਆਂ ਹਲਕਿਆਂ ਵਿੱਚ ਰੈਲੀਆਂ ਕਰਕੇ ਉਮੀਦਵਾਰਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਕੋਰੋਨਾ ਗਾਈਡਲਾਈਨਜ਼ ਕਰਕੇ ਅਕਾਲੀ ਦਲ ਨੂੰ ਆਪਣੀਆਂ ਰੈਲੀਆਂ ਰੋਕਣੀਆਂ ਪਈਆਂ ਹਨ ਪਰ ਸੁਖਬੀਰ ਬਾਦਲ ਅਜੇ ਵੀ ਉਮੀਦਵਾਰਾਂ ਦੇ ਐਲਾਨ ਕਰੀ ਜਾ ਰਹੇ ਹਨ। ਸੁਖਬੀਰ ਬਾਦਲ ਅੱਜ ਤਲਵੰਡੀ ਸਾਬੋ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਥਾਪੜਾ ਦੇ ਦਿੱਤਾ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਇਸ ਮੌਕੇ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਵੀ ਔਰਤਾਂ ਲਈ ਫਰੀ ਸਫਰ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪ੍ਰਾਈਵੇਟ ਬੱਸਾਂ ਵਿੱਚ ਵੀ ਫਰੀ ਸਫਰ ਦੀ ਸਹੂਲਤ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ ਨਹੀਂ ਪਹੁੰਚਿਆ ਤੇ ਨਾ ਹੀ ਇੰਸਪੈਕਟਰ ਪਹੁੰਚੇ ਹਨ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)