ਪੜਚੋਲ ਕਰੋ
ਸੁਖਬੀਰ ਬਾਦਲ ਨੇ ਐਲਾਨੀ ਚੋਣ ਮੈਨੀਫੈਸਟੋ ਕਮੇਟੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਚੋਣ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਕਮੇਟੀ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਅਧਾਰਤ ਹੋਏਗੀ ਜਿਸ ਵਿੱਚ 17 ਮੈਂਬਰ ਹੋਣਗੇ। ਪਾਰਟੀ ਦੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ ਇਸ ਕਮੇਟੀ ਦੇ ਚੇਅਰਮੈਨ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਵਾਈਸ ਚੇਅਰਮੈਨ ਤੇ ਡਾ. ਦਲਜੀਤ ਸਿੰਘ ਚੀਮਾ ਨੂੰ ਕਮੇਟੀ ਦੇ ਮੈਂਬਰ ਸਕੱਤਰ ਦਾ ਅਹੁਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਦੇ ਹੋਰ 14 ਲੀਡਰਾਂ ਨੂੰ ਵੀ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰਾਂ ਵਿੱਚ ਪਾਰਟੀ ਦੇ ਸੀਨੀਅਰ ਲੀਡਰ ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਾਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜਾਰ ਸਿੰਘ ਰਾਣੀਕੇ, ਨਰੇਸ਼ ਗੁਜਰਾਲ, ਪਰਮਿੰਦਰ ਸਿੰਘ ਢੀਂਡਸਾ, ਹੀਰਾ ਸਿੰਘ ਗਾਬੜੀਆ, ਪਵਨ ਕੁਮਾਰ ਟੀਨੂੰ ਤੇ ਹਰਚਰਨ ਸਿੰਘ ਬੈਂਸ ਸ਼ਾਮਲ ਹਨ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















