ਪੜਚੋਲ ਕਰੋ

Shiromani Akali Dal: ਅਕਾਲ ਤਖਤ ਸਾਹਿਬ ਦੇ ਹੁਕਮ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਐਲਾਨ! ਹੱਥ ਜੋੜ ਕੇ ਮੰਗੀ ਮੁਆਫ਼ੀ

Shiromani Akali Dal: ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਾਰੇ ਪੰਥਕ ਧੜਿਆਂ ਤੋਂ ਮਾਫੀ ਮੰਗਦਿਆਂ ਉਨ੍ਹਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।

Shiromani Akali Dal: ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਾਰੇ ਪੰਥਕ ਧੜਿਆਂ ਤੋਂ ਮਾਫੀ ਮੰਗਦਿਆਂ ਉਨ੍ਹਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੱਲ੍ਹ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਸਾਰੀ ਕੌਮ ਇੱਕਜੁੱਟ ਹੋਣੀ ਚਾਹੀਦੀ ਹੈ ਤੇ ਸਾਰੇ ਧੜੇ ਇਕੱਠੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ, "ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਹੋਣ ਦੇ ਨਾਤੇ, ਮੈਂ ਸਪੱਸ਼ਟ ਕਰਦਾ ਹਾਂ ਕਿ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਆਏ ਹਨ, ਅਸੀਂ ਪਹਿਲਾਂ ਵੀ ਉਨ੍ਹਾਂ ਦੀ ਪਾਲਣਾ ਕੀਤੀ ਹੈ ਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ।"

ਸੁਖਬੀਰ ਬਾਦਲ ਨੇ ਕਿਹਾ ਕਿ ਤਖ਼ਤ ਸਾਹਿਬ ਦਾ ਸੰਦੇਸ਼ ਇਹ ਹੈ ਕਿ ਅੱਜ ਸਾਡੀ ਕੌਮ, ਧਰਮ ਤੇ ਪੰਜਾਬ 'ਤੇ ਵੱਡੇ ਹਮਲੇ ਹੋ ਰਹੇ ਹਨ। ਕਿਸਾਨਾਂ ਦੀਆਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕੌਮ ਦੀ ਪਾਰਟੀ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਸਾਥੀ ਸਾਡੇ ਤੋਂ ਨਾਰਾਜ਼ ਹੋ ਗਏ ਤੇ ਵੱਖ ਹੋ ਗਏ ਤੇ ਆਪਣੇ ਗਰੁੱਪ ਬਣਾ ਲਏ। ਮੈਂ ਉਨ੍ਹਾਂ ਸਾਰਿਆਂ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਉਹ ਪਾਰਟੀ ਵਿੱਚ ਵਾਪਸ ਆ ਜਾਣ। ਜੇਕਰ ਉਹ ਮੇਰੇ ਨਾਲ ਨਾਰਾਜ਼ ਹਨ ਤਾਂ ਮੈਂ ਤੁਹਾਡੇ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦਾ ਹਾਂ। ਅਸੀਂ ਉਨ੍ਹਾਂ ਦਾ ਦਿਲੋਂ ਸਵਾਗਤ ਕਰਾਂਗੇ।

ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਅਦ ਅੱਜ ਭਰਤੀ ਕਮੇਟੀ ਤੇ ਬਾਗ਼ੀ ਅਕਾਲੀ ਆਗੂਆਂ ਨੇ ਵੀ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ। ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਕੋਈ ਵੀ ਧੜਾ ਅਕਾਲ ਤਖ਼ਤ ਦੀ ਅਗਵਾਈ ਦੱਸ ਕੇ ਆਪਣੀਆਂ ਗਤੀਵਿਧੀਆਂ ਨਾ ਚਲਾਏ। ਇਸ ਤੋਂ ਬਾਅਦ ਬਾਗੀ ਧੜਾ ਭਵਿੱਖ ਦੀ ਰਾਜਨੀਤੀ 'ਤੇ ਚਰਚਾ ਕਰ ਰਿਹਾ ਹੈ। ਭਰਤੀ ਕਮੇਟੀ ਵੱਲੋਂ ਭਰਤੀ ਸਬੰਧੀ ਮੁਹਿੰਮ ਤੇ ਡੈਲੀਗੇਟ ਚੁਣਨ ਦੀ ਮੁਹਿੰਮ ਮੁਕੰਮਲ ਕਰਨ ਤੋਂ ਬਾਅਦ 11 ਅਗਸਤ ਨੂੰ ਪ੍ਰਧਾਨ ਦੀ ਚੋਣ ਲਈ ਇਜਲਾਸ ਕੀਤਾ ਜਾ ਰਿਹਾ ਹੈ। 

ਇਸ ਸਬੰਧ ਵਿੱਚ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਗਈ ਸੀ ਕਿ ਪ੍ਰਧਾਨ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਦਿੱਤਾ ਜਾਵੇ। ਧਾਮੀ ਨੇ ਅਗਲੇਰੀ ਕਾਰਵਾਈ ਲਈ ਇਹ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਨੂੰ ਭੇਜ ਦਿੱਤਾ ਸੀ ਪਰ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਇਸ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ।

ਜਥੇਦਾਰ ਨੇ ਕਿਹਾ ਸੀ ਕਿ ਵੱਖ-ਵੱਖ ਸਿੱਖ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਾਮਲਾ ਵਿਚਾਰਿਆ, ਜਿਨ੍ਹਾਂ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਕੁਝ ਧਿਰਾਂ ਸਿਆਸੀ ਲਾਭ ਦੀ ਪ੍ਰਾਪਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਦਾ ਦਾਅਵਾ ਕਰ ਰਹੀਆਂ ਹਨ। ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ, 2024 ਨੂੰ ਜਾਰੀ ਕੀਤੇ ਗਏ ਆਦੇਸ਼ ਦੇ ਸਬੰਧ ਵਿੱਚ ਆਪਣੇ ਆਦੇਸ਼ ਵਿੱਚ ਕਿਹਾ ਕਿ ਸਾਰੀਆਂ ਅਕਾਲੀ ਧਿਰਾਂ ਨੂੰ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕਜੁਟ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ। 

ਸਿੰਘ ਸਾਹਿਬਾਨ ਨੇ ਕਿਹਾ ਕਿ ਜੇ 2 ਦਸੰਬਰ ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਅਕਾਲ ਤਖ਼ਤ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ। 

ਉਨ੍ਹਾਂ ਖ਼ਾਲਸਾ ਪੰਥ ਦੇ ਵਡੇਰੇ ਹਿਤਾਂ, ਪੰਜਾਬ ਦੀ ਜ਼ਮੀਨ ਨੂੰ ਬਚਾਉਣ, ਸਿੱਖ ਪਛਾਣ ਤੇ ਕਕਾਰਾਂ ਨੂੰ ਦਰਪੇਸ਼ ਚੁਣੌਤੀਆਂ, ਮੌਜੂਦਾ ਤਕਨੀਕੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਅੰਦਰ ਸਿੱਖ ਇਤਿਹਾਸ, ਸਿਧਾਂਤ ਤੇ ਪਾਵਨ ਗੁਰਬਾਣੀ ਨਾਲ ਛੇੜਛਾੜ ਅਤੇ ਦੇਸ਼-ਵਿਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਨੂੰ ਨਜਿੱਠਣ ਲਈ ਸਮੂਹ ਅਕਾਲੀ ਤੇ ਪੰਥਕ ਧਿਰਾਂ ਨੂੰ ਲਾਮਬੰਦੀ ਕਰਕੇ ਇੱਕਜੁਟ ਹੋ ਕੇ ਚੱਲਣ ਲਈ ਆਖਿਆ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget