ਸੁਖਬੀਰ ਬਾਦਲ ਦੀ ਸੀਐਮ ਭਗਵੰਤ ਮਾਨ ਨੂੰ ਅਪੀਲ! ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ....
‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨੂੰ ਬਹਿਸ ਕਰਨ ਲਈ ਸੱਦੇ ਦੇਣ ਦੇ ਪ੍ਰਚਾਰ ਕਰਕੇ ਪੰਜਾਬੀਆਂ ਦਾ ਧਿਆਨ ਅਸਲ ਦਰਿਆਈ ਪਾਣੀਆਂ ਦੇ ਮੁੱਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਨਹਿਰ ਦੇ ਨਿਰਮਾਣ ਦਾ ਸਰਵੇਖਣ ਕਰਨ ਲਈ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਛੁਪਾਉਣ ਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸਵਾਈਐਲ ਦੇ ਸਰਵੇਖਣ ਦਾ ਆਰਡਰ ਲਿਸਟ ਵਿੱਚ ਜਾਣਬੁੱਝ ਕੇ ਸੀਰੀਅਲ ਨੰਬਰ 32 ਰੱਖਿਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸੇ ਦਾ ਧਿਆਨ ਇਸ ’ਤੇ ਨਾ ਜਾਵੇ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਲੋਕ ਇਸ ਸਰਵੇਖਣ ਨੂੰ ਕਦੇ ਵੀ ਮੁਕੰਮਲ ਨਹੀਂ ਹੋਣ ਦੇਣਗੇ ਚਾਹੇ ਇਸ ਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ।
The Devil behind the debate is finally out.
— Sukhbir Singh Badal (@officeofssbadal) October 14, 2023
Even as "Puppet CM" @BhagwantMann was trying to divert Punjabis’ attention from the real river waters issue with propaganda about fake debate, here comes the clinching evidence of his true motive behind this drama.
He has issued an… pic.twitter.com/QoDBKgvlLo
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਹੁਕਮ ਤੁਰੰਤ ਵਾਪਸ ਲਵੇ ਨਹੀਂ ਤਾਂ ਪੂਰੇ ਪੰਜਾਬ ਵਿੱਚ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਨੂੰ ਇੱਕ ਵਾਰ ਫ਼ਿਰ ਅਪੀਲ ਕਰਦਾ ਹੈ ਕਿ ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵਿੱਚ ਨਾ ਧੱਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਨਾਲ ਵਾਅਦੇ ਪੂਰੇ ਕਰਨ ਵਿਚ ਵੀ ਨਾਕਾਮ ਸਾਬਤ ਹੋਈ ਹੈ ਜਿਸ ਨੇ ਝੂਠ ਦਾ ਸਹਾਰਾ ਲੈ ਕੇ ਵੋਟਾਂ ਹਾਸਲ ਕੀਤੀਆਂ ਹਨ।