ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਅੱਜ ਕੋਟਕਪੂਰਾ (Kotkapura) ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏੇ। ਇਹ ਸੁਖਬੀਰ ਬਾਦਲ ਦੀ ਇੱਕ ਮਹੀਨੇ ਵਿੱਚ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਉਹ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ 'ਚ SIT ਦੇ ਸਾਹਮਣੇ ਪੇਸ਼ ਹੋਏ ਸੀ।ਇਸ ਦੌਰਾਨ ਉਨ੍ਹਾਂ ਕੋਲੋਂ 3 ਘੰਟੇ ਪੁੱਛਗਿਛ ਕੀਤੀ ਗਈ ਸੀ।  ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਗੋਲੀਬਾਰੀ ਦੀਆਂ ਦੋਵੇਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ- SIT ਦੀ ਪੁੱਛਗਿੱਛ 'ਤੇ Bikram Majithia ਨੇ ਸਾਧਿਆ Bhagwant Mann 'ਤੇ ਨਿਸ਼ਾਨਾ 


14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ 'ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ। ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ, ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।


ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੰਮਨ ਜਾਰੀ ਕਰਕੇ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ 14 ਸਤੰਬਰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। 



ਇਹ ਵੀ ਪੜ੍ਹੋ- ਆਖਰ ਕੀ ਹੈ ਭਗਵੰਤ ਮਾਨ ਦੀ ਸਰਕਾਰ ਡੇਗਣ ਲਈ ‘ਅਪਰੇਸ਼ਨ ਲੋਟਸ’ ਦੀ ਅਸਲੀਅਤ? ਕੀ ਬੀਜੀਪੇ ਨੇ 'ਆਪ' ਸਰਕਾਰ ਡੇਗਣ ਲਈ ਬਣਾਇਆ 1375 ਕਰੋੜ ਦੀ ਪਲਾਨ?


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।