ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਰਣਇੰਦਰ ਸਿੰਘ ਪੱਪੂ ਰਾਮੂਵਾਲਾ ਮੋਗਾ, ਅਮਰਜੀਤ ਸਿੰਘ ਸਿੱਧੂ ਜਲੰਧਰ, ਸੰਦੀਪ ਸਿੰਘ ਰੰਧਾਵਾ ਫ਼ਤਹਿਗੜ੍ਹ ਚੂੜੀਆਂ ਅਤੇ ਰੁਪਿੰਦਰ ਸਿੰਘ ਸੰਧੂ ਬਰਨਾਲਾ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਗੁਰਲਾਲ ਸਿੰਘ ਦਾਨੇਵਾਲੀਆ ਅਬੋਹਰ, ਪਰਤਾਪ ਭੱਟੀ ਫ਼ਤਹਿਗੜ੍ਹ ਚੂੜੀਆਂ ਅਤੇ ਪਰਮਜੀਤ ਸਿੰਘ ਰੇਰੂ ਜਲੰਧਰ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪਾਰਟੀ ਦੇ ਵਪਾਰ ਵਿੰਗ ਵਿੱਚ ਵਾਧਾ ਕਰਦਿਆਂ ਹਰੀ ਸਿੰਘ ਨੂੰ ਵਪਾਰ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਅਤੇ ਇੰਚਾਰਜ ਮਾਲਵਾ ਜ਼ੋਨ-1, ਜੀਵਨ ਧਵਨ ਲੁਧਿਆਣਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਤੇ ਇੰਚਾਰਜ ਮਾਲਵਾ ਜੋਨ-2 ਅਤੇ ਰਜਿੰਦਰ ਸਿੰਘ ਮਰਵਾਹਾ ਨੂੰ ਵਪਾਰ ਵਿੰਗ ਦਾ ਜਨਰਲ ਸਕੱਤਰ ਤੇ ਇੰਚਾਰਜ਼ ਮਾਝਾ ਜ਼ੋਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੀਗਲ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਜ਼ੋਨ ਦਾ ਪ੍ਰਧਾਨ ਬਣਾਇਆ ਗਿਆ ਹੈ।