ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਵੇਰੇ ਕਰੀਬ 8:30 ਵਜੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਗਏ ਹਨ। ਦੱਸ ਦਈਏ ਕਿ ਇੱਕ ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹਿੱਤਾਂ 'ਚ ਤਿੰਨ ਤਖ਼ਤਾਂ ਤੋਂ ਚੰਡੀਗੜ੍ਹ ਲਈ ਮਾਰਚ ਕੱਢੇ ਜਾਣ ਦਾ ਐਲਾਨ ਕੀਤਾ ਸੀ।



ਇਸ ਰੈਲੀ ਦੀ ਅਗੁਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਏਗੀ। ਪਰ ਆਪਣੇ ਇਸ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਸੁਖਬੀਰ ਬਾਦਲ ਸਮੇਤ ਅਕਾਲੀ ਨੇਤਾ ਬਿਕਰਮ ਮਜੀਠੀਆ ਅਤੇ ਹੋਰ ਲੀਡਰਸ਼ਿਪ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ

ਸੁਖਬੀਰ ਬਾਦਲ ਦਾ ਖੇਤੀ ਕਾਨੂੰਨਾਂ ਖਿਲਾਫ ਮਾਰਚ ਇੱਕ ਅਕਤੂਬਰ ਤੋਂ ਸ਼ੁਰੂ, ਤਿੰਨ ਤਖ਼ਤਾਂ ਤੋਂ ਚੰਡੀਗੜ੍ਹ ਤਕ ਰੈਲੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904