Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ’ਚੋਂ ਨਸ਼ਾ ਖ਼ਤਮ ਕਰਨ ਵਿੱਚ ਫੇਲ੍ਹ ਹੋਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਰਬਾਰ ਸਾਹਿਬ ’ਚ ਅਰਦਾਸ ਕਰਨ ਦੀ ਸਰਕਾਰੀ ਖਰਚੇ ’ਤੇ ਇਸ਼ਤਿਹਾਰਬਾਜ਼ੀ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਇਸ ਤਰ੍ਹਾਂ ਕਰ ਕੇ ਦੋਸ਼ਮੁਕਤ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਇਸ ਕਰ ਕੇ ਜ਼ਿਆਦਾ ਵੱਧ ਗਿਆ ਹੈ ਕਿਉਂਕਿ ‘ਆਪ’ ਵਿਧਾਇਕ ਡਰੱਗ ਮਾਫੀਆ ਤੋਂ ਮਹੀਨਾ ਲੈ ਰਹੇ ਹਨ। 


 


ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ...ਇਹ ਕਿਹੋ ਜਿਹਾ "ਬਦਲਾਅ"? ਸਰਕਾਰ ਬਣਾਉਣੀ ਸੀ ਤਾਂ ਕਹਿੰਦੇ “ਵਿਸ਼ਵਾਸ ਕਰੋ" ਹੁਣ ਹੱਥ ਖੜ੍ਹੇ ਕਰਕੇ ਕਹਿੰਦੇ “ਅਰਦਾਸ ਕਰੋ" 🤔






ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪੁਲਿਸ ਅਫ਼ਸਰਾਂ ਨੂੰ ਨਸ਼ਾ ਕਾਰੋਬਾਰ ਦੇ ਸਰਗਨਿਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਨਸ਼ੇ ਦੀ ਹੋਮ ਡਲਿਵਰੀ ਹੋ ਰਹੀ ਹੈ। ਮੁੱਖ ਮੰਤਰੀ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਲਈ ਇਸ ਤਰ੍ਹਾਂ ਦੇ ਸਟੰਟ ਕਰ ਰਹੇ ਹਨ। 


 


ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ...ਬਦਲਾਵ ਦੇ ਹੱਥ ਖੜ੍ਹੇ ਹਨ, ਹੁਣ ਇਸ ਨੇ ਪੰਜਾਬ ਰੱਬ ਸਹਾਰੇ ਛੱਡ ਦਿੱਤਾ ਹੈ।