ਸੁਖਬੀਰ ਬਾਦਲ ਦਾ 'ਆਪ' 'ਤੇ ਵਾਰ, ਪੰਜਾਬ ਸਰਕਾਰ 'ਚ 8 ਦੇ ਕਰੀਬ ਮੁੱਖ ਮੰਤਰੀ ਬਣੇ ਫਿਰਦੇ
ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਹਾਇਸ਼ 'ਤੇ ਪਹੁੰਚੇ।ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ 'ਚ ਅੱਠ ਦੇ ਕਰੀਬ ਮੁੱਖ ਮੰਤਰੀ ਹਨ।
ਪਟਿਆਲਾ: ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਹਾਇਸ਼ 'ਤੇ ਪਹੁੰਚੇ।ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ 'ਚ ਅੱਠ ਦੇ ਕਰੀਬ ਮੁੱਖ ਮੰਤਰੀ ਹਨ।ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬਹੁਤ ਸੇਵਾ ਕੇਂਦਰ ਲੋਕਾਂ ਦੀ ਸਹੂਲਤ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣਾਏ ਗਏ ਸੀ।
ਬਾਦਲ ਨੇ ਕਿਹਾ ਕਿ ਉਹ ਹੁਣ ਬਿਲਕੁਲ ਖੰਡਰ ਹੋ ਚੁੱਕੇ ਹਨ ਅਤੇ ਇਸ ਦੀ ਜ਼ਿੰਮੇਵਾਰ ਪੰਜਾਬ ਦੀ ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੈ।ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਦੇ ਨਾਂਅ 'ਤੇ ਬਹੁਤ ਵੱਡਾ ਘੁਟਾਲਾ ਕਰ ਰਹੇ ਹਨ।
ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਸਮੇਤ ਸੱਤ ਦੇ ਕਰੀਬ ਲੋਕ ਮੁੱਖ ਮੰਤਰੀ ਬਣੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਬੇੜਾ ਗਰਕ ਕੀਤਾ ਤੇ ਹੁਣ ਪੰਜ ਸਾਲ ਆਮ ਆਦਮੀ ਪਾਰਟੀ ਕਰਨ ਲੱਗੀ ਹੈ। ਉਨ੍ਹਾਂ ਸਰਕਾਰ ਵੱਲੋਂ ਨਵੇਂ ਲਗਾਏ ਗਏ ਏਜੀ 'ਤੇ ਵੀ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :