ਚੰਡੀਗੜ੍ਹ: ਅਕਾਲੀ ਦਲ ਆਪਣੇ ਵਿਰੋਧੀਆਂ ਨੂੰ ਘੇਰਨ ਲਈ ਮੌਕੇ ਦੀ ਫਿਰਾਕ ਵਿੱਚ ਰਹਿੰਦੇ ਹਨ। ਹੁਣ ਅਕਾਲੀ ਦਲ ਨੇ ਪੰਜਾਬ ਸਿੱਖਿਆ ਬੋਰਡ ਦੀਆਂ ਬਾਰ੍ਹਵੀਂ ਜਮਾਤ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਧਰਮ ਦੇ ਨਿਰਾਦਰ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਨੂੰ ਖੂਬ ਘੇਰਿਆ ਹੈ।

ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਧਰਮ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਤਾਬਾਂ ਨੂੰ ਗਲਤ ਛਪਾਉਣ ਵਿੱਚ ਜਿਨ੍ਹਾਂ ਅਫ਼ਸਰਾਂ ਦਾ ਹੱਥ ਹੈ, ਉਨ੍ਹਾਂ ਖਿਲਾਫ ਵੀ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇ ਕੈਪਟਨ ਸਰਕਾਰ ਨੇ ਇਸ ਮੁੱਦੇ ’ਤੇ ਕੋਈ ਕਦਮ ਨਾ ਚੁੱਕਿਆ ਤਾਂ ਅਕਾਲੀ ਦਲ ਪਹਿਲੀ ਨਵੰਬਰ ਨੂੰ ਵੱਡੇ ਪੱਧਰ ’ਤੇ ਰੋਸ ਕਰੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਸਿੱਖ ਇਤਿਹਾਸ ਬਾਰੇ ਹੀ ਨਹੀਂ ਪਤਾ ਤਾਂ ਉਹ ਸਿੱਖਾਂ ਦੀ ਮਰਿਆਦਾ ਦੀ ਪਾਲਣਾ ਕਿਵੇਂ ਕਰੇਗੀ?