ਪੜਚੋਲ ਕਰੋ

ਸੁਖਬੀਰ ਬਾਦਲ ਨੇ ਮੁੜ ਘੇਰੀ ਚੰਨੀ ਸਰਕਾਰ ਬੋਲੇ- ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਕੋਈ ਇਰਾਦਾ ਨਹੀਂ

ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ  ਦੋਹਰਾ ਝਟਕਾ ਦੇਣਾ ਚਾਹੁੰਦੀ ਹੈ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਉਹਨਾਂ ਨੇ ਚੰਨੀ ’ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਦੋਸ਼ ਲਗਾਇਆ।
ਇਸ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ  ਦੋਹਰਾ ਝਟਕਾ ਦੇਣਾ ਚਾਹੁੰਦੀ ਹੈ। 2017 ਦੀਆਂ ਚੋਣਾਂ ਵੇਲੇ ਉਸ ਵੇਲੇ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਸ ਝਾਂਸੇ ਵਿਚ ਫਸਾਇਆ ਸੀ ਕਿ ਕਾਂਗਰਸ ਸਰਕਾਰ ਉਹਨਾਂ ਦਾ ਪੂਰਾ ਕਰਜ਼ਾ ਮੁਆਫ ਕਰੇਗੀ। ਹੁਣ ਕਿਸਾਨਾਂ ਨੂੰ ਧੋਖਾ ਦੇਣ ਤੇ ਉਹਨਾਂ ਨਾਲ ਵਿਸ਼ਵਾਘਾਤ ਕਰਨ ਤੋਂ ਚੰਨੀ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ ਇਸ ਝਾਂਸੇ ਵਿਚ ਲਿਆਉਣਾ ਚਾਹੁੰਦੇ ਹਨ ਕਿ ਉਹਨਾਂ ਦਾ ਕਰਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ ਕੀਤਾ ਜਾਵੇਗਾ। 
 ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਦੇ ਨਾਲ ਨਾਲ ਮਨੁੱਖਤਾ ਖਿਲਾਫ ਵੀ ਅਪਰਾਧ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ ਜਿਸ ’ਤੇ ਇਹ ਛਾਪੀ ਗਈ ਹੈ। ਉਹਨਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਨਾ ਕਿ ਕੇਂਦਰ ਸਰਕਾਰ ਨੇ ਅਜਿਹਾ ਕੀਤਾ ਸੀ। ਉਹਨਾਂ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਆਖਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ।
ਸੁਖਬੀਰ  ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਪਵਿੱਤਰ ਵਾਅਦੇ ਨੁੰ ਪੂਰਾ ਕਰਨ ਤੋਂ ਨਾ ਭੱਜਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿਚ ਮੰਨਿਆ ਹੈ ਕਿ ਕਾਂਗਰਸ ਸਰਕਾਰ ਨੇ ਹਜ਼ਾਰਾਂ ਕਿਸਾਨਾਂ ਨੁੰ ਖੁਦਕੁਸ਼ੀਆਂ ਦੇ ਰਾਹ ਪਾਇਆ ਕਿਉਂਕਿ ਉਹ ਆਪਣੇ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਚੰਨੀ ਨੇ ਇਹ ਵੀ ਮੰਨਿਆ ਹੈ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਤੋਂ ਵਸੂਲੀਆਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਜ਼ੋਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਝੂਠੇ ਇਨਸਾਨਾਂ ਦੀ ਪਾਰਟੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget