ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਨ ਲਿਆ ਹੈ ਕਿ ਕਾਂਗਰਸ ਸਰਕਾਰ ਦਾ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਪੂਰਨ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੁੰ ਪੂਰਾ ਕਰਨ ਦਾ ਕੋਈ ਇਰਾਦਾ ਨਹੀਂ ਹੈ ਤੇ ਉਹਨਾਂ ਨੇ ਚੰਨੀ ’ਤੇ ਆਪਣੇ ਵਾਅਦੇ ਤੋਂ ਭੱਜਣ ਲਈ ਜ਼ਿੰਮੇਵਾਰੀ ਕੇਂਦਰ ਸਰਕਾਰ ਸੁੱਟਣ ਵਾਸਤੇ ਤਰਕੀਬਾਂ ਲਾਉਣ ਤੇ ਧੋਖੇਬਾਜ਼ੀ ਕਰਨ ਦਾ ਦੋਸ਼ ਲਗਾਇਆ।
ਇਸ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਦੋਹਰਾ ਝਟਕਾ ਦੇਣਾ ਚਾਹੁੰਦੀ ਹੈ। 2017 ਦੀਆਂ ਚੋਣਾਂ ਵੇਲੇ ਉਸ ਵੇਲੇ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਸ ਝਾਂਸੇ ਵਿਚ ਫਸਾਇਆ ਸੀ ਕਿ ਕਾਂਗਰਸ ਸਰਕਾਰ ਉਹਨਾਂ ਦਾ ਪੂਰਾ ਕਰਜ਼ਾ ਮੁਆਫ ਕਰੇਗੀ। ਹੁਣ ਕਿਸਾਨਾਂ ਨੂੰ ਧੋਖਾ ਦੇਣ ਤੇ ਉਹਨਾਂ ਨਾਲ ਵਿਸ਼ਵਾਘਾਤ ਕਰਨ ਤੋਂ ਚੰਨੀ ਇਕ ਵਾਰ ਫਿਰ ਤੋਂ ਕਿਸਾਨਾਂ ਨੂੰ ਇਸ ਝਾਂਸੇ ਵਿਚ ਲਿਆਉਣਾ ਚਾਹੁੰਦੇ ਹਨ ਕਿ ਉਹਨਾਂ ਦਾ ਕਰਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਦੇ ਨਾਲ ਨਾਲ ਮਨੁੱਖਤਾ ਖਿਲਾਫ ਵੀ ਅਪਰਾਧ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਚੰਨੀ ਦੀ ਚਿੱਠੀ ਕਾਗਜ਼ ਦੇ ਉਸ ਟੁਕੜੇ ਤੋਂ ਵੱਧ ਨਹੀਂ ਜਿਸ ’ਤੇ ਇਹ ਛਾਪੀ ਗਈ ਹੈ। ਉਹਨਾਂ ਕਿਹਾ ਕਿ ਇਹ ਗੱਲ ਰਿਕਾਰਡ ਦਾ ਹਿੱਸਾ ਹੈ ਕਿ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਨੁੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਨਾ ਕਿ ਕੇਂਦਰ ਸਰਕਾਰ ਨੇ ਅਜਿਹਾ ਕੀਤਾ ਸੀ। ਉਹਨਾਂ ਕਿਹਾ ਕਿ ਪੂਰਨ ਕਰਜ਼ਾ ਮੁਆਫੀ ਨੂੰ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਗਿਆ ਸੀ ਤੇ ਇਹ ਕਾਂਗਰਸ ਪਾਰਟੀ ਦੀ ਸਰਕਾਰ ਹੀ ਹੈ ਜਿਸਦੀ ਜ਼ਿੰਮੇਵਾਰੀ ਇਸਨੂੰ ਪੂਰਾ ਕਰਨ ਦੀ ਬਣਦੀ ਹੈ ਨਾ ਕਿ ਕੇਂਦਰ ਸਰਕਾਰ ਦੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਅੱਧੀ ਜ਼ਿੰਮੇਵਾਰੀ ਚੁੱਕਣ ਲਈ ਆਖਣਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਪਵਿੱਤਰ ਵਾਅਦੇ ਨੁੰ ਪੂਰਾ ਕਰਨ ਤੋਂ ਨਾ ਭੱਜਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿਚ ਮੰਨਿਆ ਹੈ ਕਿ ਕਾਂਗਰਸ ਸਰਕਾਰ ਨੇ ਹਜ਼ਾਰਾਂ ਕਿਸਾਨਾਂ ਨੁੰ ਖੁਦਕੁਸ਼ੀਆਂ ਦੇ ਰਾਹ ਪਾਇਆ ਕਿਉਂਕਿ ਉਹ ਆਪਣੇ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਚੰਨੀ ਨੇ ਇਹ ਵੀ ਮੰਨਿਆ ਹੈ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਤੋਂ ਵਸੂਲੀਆਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਜ਼ੋਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਝੂਠੇ ਇਨਸਾਨਾਂ ਦੀ ਪਾਰਟੀ ਹੈ।
ਸੁਖਬੀਰ ਬਾਦਲ ਨੇ ਮੁੜ ਘੇਰੀ ਚੰਨੀ ਸਰਕਾਰ ਬੋਲੇ- ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਕੋਈ ਇਰਾਦਾ ਨਹੀਂ
abp sanjha
Updated at:
30 Nov 2021 06:01 PM (IST)
Edited By: ravneetk
ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੁੰ ਪੱਤਰ ਲਿਖਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਦੋਹਰਾ ਝਟਕਾ ਦੇਣਾ ਚਾਹੁੰਦੀ ਹੈ।
sukhbir-singh-badal
NEXT
PREV
Published at:
30 Nov 2021 06:01 PM (IST)
- - - - - - - - - Advertisement - - - - - - - - -