ਪੜਚੋਲ ਕਰੋ

ਸੁਖਬੀਰ ਬਾਦਲ ਨੇ ਟੱਪੀਆਂ ਸਾਰੀਆਂ ਹੱਦਾਂ, ਕੈਪਟਨ ਨੂੰ ਦੱਸਿਆ 'ਸ਼ਰਾਬੀ'

ਸੁਖਬੀਰ ਨੇ ਤਵਾ ਲਾਉਂਦਿਆਂ ਕਿਹਾ ਕਿ ਹੁਣ ਕੈਪਟਨ ਕਹਿੰਦਾ ਕਿ ਮੈਂ ਚੋਣ ਨਹੀਂ ਲੜਨੀ, ਫੜ ਲਓ ਪੂਛ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕੱਬਡੀ ਕੱਪ ਬੰਦ ਕੀਤੇ, ਜਿੰਮ ਵੀ ਬੰਦ ਕਰ ਦਿੱਤੇ ਤੇ ਲੰਮੇ-ਲੰਮੇ ਬਿਜਲੀ ਦੇ ਬਿੱਲ ਲੋਕਾਂ ਨੂੰ ਭੇਜ ਦਿੱਤੇ।

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿੱਜੀ ਹਮਲਾ ਕਰਦਿਆਂ ਉਨ੍ਹਾਂ ਨੂੰ 'ਸ਼ਰਾਬੀ' ਤਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ 'ਤੇ ਵੀ ਵੱਡੇ ਸਵਾਲ ਚੁੱਕੇ। ਟਕਸਾਲੀਆਂ ਦੀ ਬਗਾਵਤ ਮਗਰੋਂ ਸੁਖਬੀਰ ਬਾਦਲ ਨੇ ਹੁਣ ਫਿਰ ਦੁਹਰਾਇਆ ਕਿ ਅਕਾਲੀ ਦਲ, ਸੁਖਬੀਰ ਜਾਂ ਬਾਦਲ ਦੀ ਜਾਇਦਾਦ ਨਹੀਂ। ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਸੁਖਬੀਰ ਬਾਦਲ ਨੇ ਕਿਹਾ ਕਿ ਦੋ ਸਾਲ ਹੋ ਗਏ ਬਗੈਰ ਡਰਾਈਵਰ ਤੋਂ ਗੱਡੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਤੇ ਨਾ ਹੀ ਕਿਸਾਨਾਂ ਨੂੰ ਗੰਨੇ ਦਾ ਬਕਾਇਆ ਦਿੱਤਾ। ਸੁਖਬੀਰ ਨੇ ਤਵਾ ਲਾਉਂਦਿਆਂ ਕਿਹਾ ਕਿ ਹੁਣ ਕੈਪਟਨ ਕਹਿੰਦਾ ਕਿ ਮੈਂ ਚੋਣ ਨਹੀਂ ਲੜਨੀ, ਫੜ ਲਓ ਪੂਛ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕੱਬਡੀ ਕੱਪ ਬੰਦ ਕੀਤੇ, ਜਿੰਮ ਵੀ ਬੰਦ ਕਰ ਦਿੱਤੇ ਤੇ ਲੰਮੇ-ਲੰਮੇ ਬਿਜਲੀ ਦੇ ਬਿੱਲ ਲੋਕਾਂ ਨੂੰ ਭੇਜ ਦਿੱਤੇ। ਉਨ੍ਹਾਂ ਚੁਨੌਤੀ ਦਿੱਤੀ ਕਿ ਕਾਂਗਰਸ ਨੇ ਇੱਕ ਧਰਮਸ਼ਾਲਾ ਹੀ ਦੱਸ ਦਿਓ ਜਿਹੜੀ ਬਣਾਈ ਹੋਵੇ, ਪਰ ਪੰਜਾਬ ਦੇ ਸਾਰੇ ਹਾਈਵੇ ਤੇ ਡੈਮ ਬਾਦਲ ਸਾਹਿਬ ਨੇ ਬਣਵਾਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ ਕਹਿੰਦੇ ਹਨ ਕਿ ਅੰਦਰ ਕਰ ਦਿਆਂਗੇ, ਅਕਾਲੀਆਂ ਨੂੰ ਡਰਾਇਆ ਜਾਂਦਾ ਪਰ ਅਜਿਹਾ ਨਹੀਂ ਹੋਣਾ। ਲੋਕ ਸਭਾ ਚੋਣਾਂ ਵਿੱਚ ਬਰਗਾੜੀ ਮੋਰਚੇ ਵੱਲੋਂ ਖੜ੍ਹੇ ਕੀਤੇ ਉਮੀਦਵਾਰਾਂ ਬਾਰੇ ਸੁਖਬੀਰ ਨੇ ਕਿਹਾ ਕਿ ਬਰਗਾੜੀ ਵਾਲਿਆਂ ਦੀ ਜ਼ਮਾਨਤਾਂ ਜ਼ਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਫਿਰੋਜ਼ਪੁਰ ਕਿਸੇ ਦੀ ਗਾਂ ਚੋਰੀ ਹੋ ਜਾਏ ਤਾਂ ਮੰਡ ਦੇ ਘਰੋਂ ਮਿਲਦੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਮ ਹੈ। ਉਨ੍ਹਾਂ ਮੋਦੀ ਸਰਕਾਰ ਦੀ ਮਹਿਮਾ ਗਾਉਂਦਿਆਂ ਕਿਹਾ ਕਿ ਪਾਕਿਸਤਾਨਮੋਦੀ ਤੋਂ ਦੁਸ਼ਮਣ ਡਰਦਾ ਹੈ, ਇਸ ਲਈ ਲਾਂਘਾ ਖੁੱਲ੍ਹ ਰਿਹਾ ਹੈ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget