ਪੜਚੋਲ ਕਰੋ

ਢੀਂਡਸਿਆਂ ਦਾ ਮਨੋਬਲ ਡੇਗਣ ਲਈ ਸੁਖਬੀਰ ਬਾਦਲ ਨੇ ਘੜੀ ਨਵੀਂ ਰਣਨੀਤੀ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਮਾਲਵਾ ਵਿੱਚ ਢੀਂਡਸਾ ਪਰਿਵਾਰ ਵੱਡੀ ਚੁਣੌਤੀ ਬਣਦੇ ਜਾ ਰਿਹਾ ਹੈ। ਪਿਛਲੇ ਦਿਨਾਂ ਵਿੱਚ ਬਾਗ਼ੀ ਲੀਡਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਬਾਦਲਾਂ ਦੇ ਗੜ੍ਹ ਬਠਿੰਡਾ ਤੇ ਮਾਨਸਾ ਵਿੱਚ ਵੀ ਸਰਗਰਮੀ ਵਧਾ ਦਿੱਤੀ ਹੈ। ਇਸ ਦਾ ਜਵਾਬ ਦੇਣ ਲਈ ਸੁਖਬੀਰ ਬਾਦਲ ਵੀ ਮੈਦਾਨ ਵਿੱਚ ਨਿੱਤਰ ਆਏ ਹਨ। ਉਨ੍ਹਾਂ ਵੱਲੋਂ 2 ਫਰਵਰੀ ਨੂੰ ਢੀਂਡਸਾ ਪਰਿਵਾਰ ਦੇ ਗੜ੍ਹ ਸੰਗਰੂਰ ਵਿੱਚ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਮਾਲਵਾ ਵਿੱਚ ਢੀਂਡਸਾ ਪਰਿਵਾਰ ਵੱਡੀ ਚੁਣੌਤੀ ਬਣਦੇ ਜਾ ਰਿਹਾ ਹੈ। ਪਿਛਲੇ ਦਿਨਾਂ ਵਿੱਚ ਬਾਗ਼ੀ ਲੀਡਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਬਾਦਲਾਂ ਦੇ ਗੜ੍ਹ ਬਠਿੰਡਾ ਤੇ ਮਾਨਸਾ ਵਿੱਚ ਵੀ ਸਰਗਰਮੀ ਵਧਾ ਦਿੱਤੀ ਹੈ। ਇਸ ਦਾ ਜਵਾਬ ਦੇਣ ਲਈ ਸੁਖਬੀਰ ਬਾਦਲ ਵੀ ਮੈਦਾਨ ਵਿੱਚ ਨਿੱਤਰ ਆਏ ਹਨ। ਉਨ੍ਹਾਂ ਵੱਲੋਂ 2 ਫਰਵਰੀ ਨੂੰ ਢੀਂਡਸਾ ਪਰਿਵਾਰ ਦੇ ਗੜ੍ਹ ਸੰਗਰੂਰ ਵਿੱਚ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਢੀਂਡਸਾ ਪਰਿਵਾਰ ਨਾਲ ਆਢਾ ਲਾਉਣ ਲਈ ਸੁਖਬੀਰ ਬਾਦਲ ਨੇ ਸੀਨੀਅਰ ਲੀਡਰਾਂ ਨੂੰ ਅੱਗੇ ਕੀਤਾ ਹੈ। ਇਸ ਸਭ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਖਾਮੋਸ਼ ਹਨ ਪਰ ਸੁਖਬੀਰ ਬਾਦਲ ਤੇ ਹਰਸਿਰਤ ਬਾਦਲ ਢੀਂਡਸਾ ਪਰਿਵਾਰ ਖਿਲਾਫ ਖੁੱਲ੍ਹ ਕੇ ਨਿੱਤਰੇ ਹੋਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਦੋ ਫਰਵਰੀ ਦੀ ਰੈਲੀ ਰਾਹੀਂ ਸੁਖਬੀਰ ਬਾਦਲ ਇਹ ਸ਼ੋਅ ਕਰਨ ਜਾ ਰਹੇ ਹਨ ਕਿ ਢੀਂਡਸਾ ਪਰਿਵਾਰ ਨਾਲ ਕੋਈ ਵੀ ਅਕਾਲੀ ਲੀਡਰ ਨਹੀਂ ਖੜ੍ਹਾ। ਇਸ ਲਈ ਅਕਾਲੀ ਦਲ ਨੂੰ ਕੋਈ ਨੁਕਸਾਨ ਨਹੀਂ। ਉਂਝ ਮੀਡੀਆ ਵਿੱਚ ਬਿਆਨ ਚਾਹੇ ਸੀਨੀਅਰ ਅਕਾਲੀ ਲੀਡਰਾਂ ਦੇ ਨਾਂ ਹੇਠ ਜਾਰੀ ਹੋ ਰਹੇ ਹਨ ਪਰ ਸੰਗਰੂਰ ਤੇ ਬਰਨਾਲਾ ਜ਼ਿਲ੍ਹੇ ਦੇ ਲੀਡਰਾਂ ਨਾਲ ਸਿੱਧਾ ਰਾਬਤਾ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਦੇ ਅਕਾਲੀ ਲੀਡਰਾਂ ਨਾਲ ਨਿੱਜੀ ਰਾਬਤਾ ਕਰ ਕੇ ਉਨ੍ਹਾਂ ਨੂੰ ਪਾਰਟੀ ਨਾਲ ਖੜ੍ਹਨ ਲਈ ਪ੍ਰੇਰਿਆ ਜਾ ਰਿਹਾ ਹੈ। ਦਿਲਚਸਪ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਢੀਂਡਸਾ ਖ਼ਿਲਾਫ਼ ਜਨਤਕ ਤੌਰ ’ਤੇ ਪਹਿਲੀ ਵਾਰ ਉਨ੍ਹਾਂ ਦੇ ਗੜ੍ਹ ਵਿੱਚ ਰੈਲੀ ਰੱਖੀ ਹੈ। ਪਾਰਟੀ ਵੱਲੋਂ 2 ਫਰਵਰੀ ਨੂੰ ਰੱਖੀ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਸੀਨੀਅਰ ਆਗੂਆਂ ਨੂੰ ਰੈਲੀ ਵਿੱਚ ਇਕੱਠ ਵਧਾਉਣ ਲਈ ਪਿੰਡ ਪੱਧਰ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ। ਅਕਾਲੀ ਦਲ ਨੇ ਸੰਗਰੂਰ ਅਤੇ ਬਰਨਾਲਾ ਹਲਕਿਆਂ ਵਿਚ ਢੀਂਡਸਾ ਵਿਰੋਧੀ ਤੇ ਪਾਰਟੀ ਦੇ ਪੱਖ ਵਿਚ ਗਤੀਵਿਧੀਆਂ ਨੂੰ ਮਘਾਉਣ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਡਿਊਟੀ ਲਾਈ ਹੈ। ਇਨ੍ਹਾਂ ਲੀਡਰਾਂ ਨੂੰ ਵਿਧਾਨ ਸਭਾ ਹਲਕਾ ਵਾਰ ਮੁਹਿੰਮ ਚਲਾਉਣ ਤੇ ਪਿੰਡ ਪੱਧਰ ’ਤੇ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਕੁਝ ਦਿਨ ਪਹਿਲਾਂ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਲੀਡਰਾਂ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਨੂੰ ਢੀਂਡਸਾ ਪਰਿਵਾਰ ਖ਼ਿਲਾਫ਼ ਮੁਹਿੰਮ ਵਿੱਢਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਅਕਾਲੀ ਦਲ ਨੂੰ ਖ਼ਦਸ਼ਾ ਹੈ ਕਿ ਢੀਂਡਸਾ ਪਿਤਾ-ਪੁੱਤਰ ਦੀ ਜੋੜੀ ਸਿਆਸੀ ਤੌਰ ’ਤੇ ਉਨ੍ਹਾਂ ਦਾ ਸਭ ਤੋਂ ਵੱਧ ਨੁਕਸਾਨ ਬਰਨਾਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੀ ਕਰ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget