ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਨੂੰ ਬੇਨਤੀ ਕਰਦਾ ਹਾਂ। ਸਾਰੀ ਦਿੱਲੀ ਦੇ ਕਰਮਚਾਰੀ ਠੇਕੇ 'ਤੇ ਹਨ। ਉਹ ਪਹਿਲਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਦਾਅਵੇ ਦਿੱਲੀ ਵਿੱਚ ਲਾਗੂ ਕਰੇ, ਫਿਰ ਪੰਜਾਬ ਦੇ ਲੋਕ ਵਿਸ਼ਵਾਸ਼ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਨੂੰ ਚੈਲੰਜ ਕਰਦਾ ਹਾਂ ਕਿ ਪਹਿਲਾਂ ਇਹ ਵਾਅਦੇ ਦਿੱਲੀ ਵਿੱਚ ਲਾਗੂ ਕਰਕੇ ਆਏ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ ਹਨ। ਕੇਜਰੀਵਾਲ ਨੇ ਅੱਜ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਕਰਕੇ ਸੂਬੇ ਦੇ ਅਧਿਆਪਕਾਂ ਨੂੰ ਅੱਠ ਗਾਰੰਟੀਆਂ ਦਿੱਤੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਇੱਥੇ ਅਧਿਆਪਕਾਂ ਦੀ ਹਾਲਤ ਬਹੁਤ ਖਰਾਬ ਹੈ। ਸਾਡੀ ਸਰਕਾਰ ਆਉਣ 'ਤੇ ਸੂਬੇ ਦੇ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ।
ਪੰਜਾਬ ਦੇ ਅਧਿਆਪਕਾਂ ਲਈ ਕੇਜਰੀਵਾਲ ਦੀਆਂ 8 ਵੱਡੀਆਂ ਗਰੰਟੀਆਂ-ਸਿੱਖਿਆ ਪ੍ਰਣਾਲੀ ਨੂੰ ਬਦਲਣਾਠੇਕੇ ਦੀਆਂ ਨੌਕਰੀਆਂ ਨੂੰ ਸਥਾਈ ਵਿੱਚ ਬਦਲਣਾਤਬਦੀਲੀ ਦੀ ਤਬਾਦਲਾ ਨੀਤੀ ਬਦਲ ਜਾਵੇਗੀਅਧਿਆਪਕਾਂ ਲਈ ਕੋਈ ਗੈਰ-ਅਧਿਆਪਕ ਕੰਮ ਨਹੀਂ ਹੋਵੇਗਾਸਾਰੀਆਂ ਖਾਲੀ ਅਸਾਮੀਆਂ ਨੂੰ ਭਰ ਦੇਵੇਗਾਵਿਦੇਸ਼ ਵਿੱਚ ਸਿਖਲਾਈਸਮੇਂ ਸਿਰ ਤਰੱਕੀ ਦੇਣਗੇਕੈਸ਼ਲੈੱਸ ਮੈਡੀਕਲ ਸਹੂਲਤ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :