ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਨੂੰ ਸਬਕ ਸਿਖਾਇਆ ਜਾਏਗਾ। ਉਂਝ ਚੋਣਾਂ ਤੋਂ ਪਹਿਲਾਂ ਹੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜ਼ਲਾਲਤ ਤੋਂ ਬਚਣ ਲਈ ਕਾਂਗਰਸ ਜ਼ਿਮਨੀ ਚੋਣਾਂ ਵਿੱਚ ਧਾਂਦਲੀਆਂ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਅੱਜ ਦੀ ਘੜੀ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ। ਇੱਥੋਂ ਤੱਕ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਗਾਇਬ ਰਹਿੰਦੇ ਹਨ। ਉਨ੍ਹਾਂ ਨੂੰ ਪਤਾ ਹੈ ਕਿ ਉਹ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦੇ ਕਿਉਂਕਿ ਉਸ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਸੂਬੇ ਨਾਲੋਂ ਟੁੱਟੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਸਰਕਾਰੀ ਕੰਮਾਂ ਦਾ ਮਾੜਾ ਹਾਲ ਹੈ ਤੇ ਲੋਕ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਾਰ ਵੱਲ ਵਧ ਰਹੀ ਹੈ ਤੇ ਉਸ ਵੱਲੋਂ ਆਪਣੇ ਪੂਰਨ ਸਫ਼ਾਏ ਤੋਂ ਬਚਣ ਲਈ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਸਭ ਤੋਂ ਵੱਧ ਹੋਵੇਗੀ।
ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਚਾਰੇ ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਏਜੰਡਾ ਸਰਕਾਰ ਦੀਆਂ ਪ੍ਰਗਤੀਸ਼ੀਲ ਤੇ ਭਲਾਈ ਯੋਜਨਾਵਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਵੋਟ ਦੀ ਵਰਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕਰਨਗੇ।
ਜ਼ਿਮਨੀ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
22 Sep 2019 01:08 PM (IST)
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਨੂੰ ਸਬਕ ਸਿਖਾਇਆ ਜਾਏਗਾ। ਉਂਝ ਚੋਣਾਂ ਤੋਂ ਪਹਿਲਾਂ ਹੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜ਼ਲਾਲਤ ਤੋਂ ਬਚਣ ਲਈ ਕਾਂਗਰਸ ਜ਼ਿਮਨੀ ਚੋਣਾਂ ਵਿੱਚ ਧਾਂਦਲੀਆਂ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
- - - - - - - - - Advertisement - - - - - - - - -