Punjab News: ਫਿਲੌਰ ਨੇੜਲੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਤੇ ਭੰਨਤੋੜ ਦੇ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦੇਣ।





ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਪੁਰਜ਼ੋਰ ਨਿਖੇਧੀ ਕਰਦਾਂ ਹਾਂ। ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਡੀਜੀਪੀ ਪੰਜਾਬ ਪੁਲਿਸ ਨੂੰ ਦੋਸ਼ੀਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕਰਨ ਲਈ ਨਿਰਦੇਸ਼ ਦੇਣ। ਇਹ ਦਰਦਨਾਕ ਕਾਰਾ ਮੁਆਫ਼ੀਯੋਗ ਨਹੀਂ ਹੈ।


 ਇਹ ਵੀ ਪੜ੍ਹੋ : ਹੁਣ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਵਿਜੀਲੈਂਸ ਦਾ ਸ਼ਿਕੰਜਾ , 6 ਦਸੰਬਰ ਨੂੰ ਕੀਤਾ ਤਲਬ


ਇਸੇ ਤਰ੍ਹਾਂ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਵੀ ਟਵੀਟ ਕਰਕੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਕਾਰਵਾਈ ਕਰਨ ਲਈ ਅਪੀਲ ਕੀਤੀ ਹੈ।






ਦੱਸ ਦੇਈਏ ਕਿ ਫਿਲੌਰ ਦੇ ਪਿੰਡ ਮਨਸੂਰਪੁਰ 'ਚ ਅੱਜ ਤੜਕੇ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇੱਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ ਹੈ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ ਪਰ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।