ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ, ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਉੱਪਰ ਵੱਡੇ ਸਵਾਲ ਉਠਾਏ ਹਨ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਚੋਣਾਂ ਨੇੜੇ ਆਉਣ ’ਤੇ ਹੀ ਕਿਉਂ ਵਾਪਰਦੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਉੱਪਰ ਸੁਖਬੀਰ ਬਾਦਲ ਨੇ ਵੱਡੇ ਸਵਾਲ ਉਠਾਏ ਹਨ।
ਸੁਖਬੀਰ ਬਾਦਲ ਨੇ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਪੰਜਾਬ ਕਾਂਗਰਸ ਸਰਕਾਰ ਆਪਣੇ ਰਾਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿੱਚ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Punjab CM Channi: ਬੇਅਦਬੀ ਦੇ ਸਾਜ਼ਿਸ਼ਕਾਰਾਂ ਦਾ ਜਲਦ ਪਰਦਾਫਾਸ਼ ਹੋਏਗਾ: ਮੁੱਖ ਮੰਤਰੀ ਚੰਨੀ ਨੇ ਦਿੱਤੇ ਸਖਤ ਸੰਕੇਤ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/