ਜਲੰਧਰ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਜੇਕਰ ਮੌੜ ਮੰਡੀ ਬਲਾਸਟ ਵਿੱਚ ਡੇਰਾ ਪ੍ਰੇਮੀਆਂ ਦਾ ਹੱਥ ਹੈ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਜਲੰਧਰ ਵਿੱਚ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਰਾਸ਼ੀ ਨਾ ਜਾਰੀ ਕਰਨ ਦੇ ਵਿਰੋਧ ਵਿੱਚ ਅੱਜ ਅਕਾਲੀ ਦਲ ਦੇ ਧਰਨੇ ਤੋਂ ਬਾਅਦ ਬਾਦਲ ਨੇ ਇਹ ਗੱਲ ਕਹੀ।
ਇਹ ਵੀ ਪੜ੍ਹੋ: ਵਜੀਫ਼ੇ ਖੁਣੋਂ ਦਾਖ਼ਲੇ ਤੋਂ ਵਿਰਵੇ ਦਲਿਤ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਸੁਖਬੀਰ-ਮਜੀਠੀਆ

ਉਨ੍ਹਾਂ ਕਿਹਾ ਕਿ ਜੇਕਰ ਮੌੜ ਮੰਡੀ ਬਲਾਸਟ ਵਿੱਚ ਡੇਰਾ ਪ੍ਰੇਮੀਆਂ ਦਾ ਹੱਥ ਹੈ ਤਾਂ ਉਨਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਸੁਖਬੀਰ ਨੇ ਇਹ ਵੀ ਕਿਹਾ ਕਿ ਜੇਕਰ ਡੇਰਾ ਪ੍ਰੇਮੀਆਂ ਦਾ ਧਮਾਕੇ ਵਿੱਚ ਹੱਥ ਸੀ ਤਾਂ ਪੰਜਾਬ ਸਰਕਾਰ ਨੂੰ ਇਹ ਜਨਤਕ ਕਰਨਾ ਚਾਹੀਦਾ ਹੈ। ਧਰਨੇ ਦੌਰਾਨ ਮੰਚ ਤੋਂ ਸੁਖਬੀਰ ਬਾਦਲ ਨੇ ਫਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਮਿਲਿਆ ਹੋਇਆ ਦੱਸਿਆ।
ਇਹ ਵੀ ਪੜ੍ਹੋ: ਅਕਸ਼ੈ ਦੀ ਟਵਿੱਟਰ 'ਤੇ ਸਫ਼ਾਈ 'ਤੇ SIT ਸਖ਼ਤ

ਸੁਖਬੀਰ ਨੇ ਕਿਹਾ ਕਿ ਇਸ ਵੇਲੇ ਇੱਕ ਪਾਸੇ ਅਕਾਲੀ ਦਲ ਹੈ ਜਿਹੜਾ ਕਿ ਵਿਕਾਸ ਅਤੇ ਅਮਨ-ਸ਼ਾਂਤੀ ਚਾਹੁੰਦਾ ਹੈ ਅਤੇ ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਹੈ ਜਿਹੜੀ ਕਿ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ।