ਚੰਡੀਗੜ੍ਹ:  ਅੱਜ ਪੱਟੀ ਨੇੜਲੇ ਪਿੰਡ ਠੱਕਰਵਾਲ ਵਿਖੇ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਮਗਰੋਂ ਈਸਾਈ ਭਾਈਚਾਰੇ 'ਚ ਭਾਰੀ ਰੋਸ ਹੈ।ਬੇਅਦਬੀ ਦੀ ਇਸ ਘਟਨਾ 'ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਦੁੱਖ ਪ੍ਰਗਟ ਕੀਤਾ ਹੈ।


ਸੁਖਬੀਰ ਬਾਦਲ ਨੇ ਕਿਹਾ ਕਿ, "ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਚਰਚ ਦੀ ਭੰਨਤੋੜ ਅਤੇ ਹਿੰਸਕ ਘਟਨਾਵਾਂ ਦੀ ਸਖ਼ਤ ਨਿਖੇਧੀ  ਕਰਦਾ ਹਾਂ। ਸ਼੍ਰੋਮਣੀ ਅਕਾਲੀ ਦਲ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕਰਦੀ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਅਨੁਸਾਰ, ਮੈਂ ਸਾਰਿਆਂ ਨੂੰ ਸੰਜਮ ਦਿਖਾਉਣ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਅਪੀਲ ਕਰਦਾ ਹਾਂ।"



ਕੈਥੋਲਿਕ ਚਰਚ ਵਿੱਚ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮੂਰਤੀਆਂ ਦੀ ਭੰਨਤੋੜ ਕਰਕੇ ਬੇਅਦਬੀ ਕੀਤੀ ਗਈ ਹੈ। ਇਸ ਦੌਰਾਨ  ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਪਿੰਡ ਠੱਕਰਪੁਰ 'ਚ ਚਰਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਇਸਾਈ ਭਾਈਚਾਰੇ ਵੱਲੋਂ ਪੱਟੀ ਚੌਂਕ 'ਚ ਸੜਕ ਬੰਦ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। 
 
ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਸ਼ਰਾਰਤੀ ਅਨਸਰ ਚਰਚ 'ਚ ਦਾਖਲ ਹੋ ਕੇ ਮਾਂ ਮਰੀਅਮ ਮੂਰਤੀ ਦਾ ਸਿਰ ਤੋੜ ਕੇ ਨਾਲ ਲੈ ਗਏ ਅਤੇ ਪ੍ਰਭੂ ਯਿਸੂ ਮਸੀਹ ਦੀ ਮੂਰਤੀ ਦੀ ਭੰਨਤੋੜ ਕੀਤੀ ਹੈ। ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।


ਜ਼ਿਕਰਯੋਗ ਹੈ ਕਿ ਬੀਤੇ ਦਿਨ ਗਿਆਨੀ ਹਰਪ੍ਰੀਤ ਸਿੰਘ ਨੇ ਜ਼ਬਰੀ ਧਰਮ ਪਰਿਵਰਤਨ ਵਿਰੁੱਧ ਕੇਂਦਰ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਈਸਾਈ ਮਿਸ਼ਨਰੀਆਂ ਨਾਲ ਝੜਪ ਮਾਮਲੇ ਵਿੱਚ ਨਿਹੰਗ ਸਿੰਘਾਂ ਉਪਰ ਦਰਜ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਸੀ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ