ਪੜਚੋਲ ਕਰੋ
ਸੁਖਬੀਰ ਬਾਦਲ ਨੇ ਕਿਓਂ ਕੀਤੀ ਕੈਪਟਨ 'ਤੇ ਕੇਸ ਦਰਜ ਕਰਨ ਦੀ ਮੰਗ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਪਟਿਆਲਾ ਵਿੱਚ ਕੈਪਟਨ ਦੀ ਰਿਹਾਇਸ਼ ਨੇੜੇ ਅਧਿਆਪਕਾਂ 'ਤੇ ਲਾਠੀਚਾਰਜ ਹੋਇਆ, ਇਸ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ। ਬਾਦਲ ਲੁਧਿਆਣਾ ਦੇ ਹਲਕਾ ਪੂਰਬੀ ਦੇ ਵਰਕਰਾਂ ਨਾਲ ਬੈਠਕ ਕਰਨ ਲਈ ਪਹੁੰਚੇ ਹੋਏ ਸਨ। ਮੀਟਿੰਗ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਲੁਧਿਆਣਾ ਦੀ ਕਾਲੋਨੀ ਵਿੱਚ ਕਾਂਗਰਸ ਸਰਕਾਰ ਦੇ ਮੰਤਰੀ ਦੀ ਸ਼ਮੂਲੀਅਤ ਦੇ ਇਲਜ਼ਾਮ ਲੱਗਣ 'ਤੇ ਉਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਤੇ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ। ਅਕਾਲੀ ਦਲ ਦੇ ਨੌਜਵਾਨ ਆਗੂ ਵੱਲੋਂ ਸ਼੍ਰੀਨਗਰ ਦੇ ਲਾਲ ਚੌਕ 'ਤੇ ਝੰਡਾ ਝੁਲਾਉਣ ਨੂੰ ਮਾਣ ਵਾਲੀ ਗੱਲ ਦੱਸਦਿਆਂ ਬਾਦਲ ਨੇ ਉਸ ਨੌਜਵਾਨ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਅਕਾਲੀ ਦਲ ਵੱਲੋਂ ਦੇਸ਼ ਹਿੱਤ ਵਿੱਚ ਝੰਡਾ ਲਹਿਰਾਇਆ ਗਿਆ ਹੈ।
ਹੋਰ ਪੜ੍ਹੋ























