Sukhbir Badal Statement: ਨਾਂਦੇੜ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅਜਿਹੇ ਹਮਲਿਆਂ ਤੋਂ ਨਾ ਤਾਂ ਪਹਿਲਾਂ ਡਰੇ ਸੀ ਨਾ ਤਾਂ ਹੁਣ ਡਰੇ ਹਾਂ। ਸੁਖਬੀਰ ਨੇ ਅੱਗੇ ਕਿਹਾ ਕਿ ਜਿਸ ਦੇ ਸਿਰ 'ਤੇ ਵਾਹਿਗੁਰੂ ਦਾ ਹੱਥ ਹੋਵੇ, ਉਸਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ, ਭਾਵੇਂ ਕੋਈ ਜਿੰਨਾ ਮਰਜ਼ੀ ਜ਼ੋਰ ਲਾ ਲਵੇ।

Continues below advertisement

ਉਨ੍ਹਾਂ ਕਿਹਾ ਕਿ ਇਹ ਤਾਕਤਾਂ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਗੁਰੂ ਸਾਹਿਬ ਨੇ ਮਿਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ ਹਨ। ਸ਼੍ਰੋਮਣੀ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਤਰੱਕੀ, ਪੰਜਾਬ ਦੇ ਭਾਈਚਾਰੇ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵਚਨਬੱਧ ਹੈ।

Continues below advertisement