ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਆਗੂ ਨਿਰਮਲ ਸਿੰਘ ਕਾਹਲੋਂ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸੀ।
ਅੰਮ੍ਰਿਤਸਰ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ।ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸੀ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ 'ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਤੜਕੇ ਅਕਾਲ ਚਲਾਨਾਂ ਕਰ ਗਏ।ਇਸ 'ਤੇ ਸ੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਖਬੀਰ ਬਾਦਲ ਨੇ ਕਿਹਾ, "ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਜੀ ਕਾਹਲੋਂ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਕਾਹਲੋਂ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸੀ। ਉਸਦੀ ਬੁੱਧੀਮਾਨ ਸਲਾਹ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਮੈਂ ਇਸ ਦੁੱਖ ਦੀ ਘੜੀ ਵਿੱਚ ਕਾਹਲੋਂ ਪਰਿਵਾਰ ਦੇ ਨਾਲ ਖੜ੍ਹਾ ਹਾਂ।"
Deeply saddened to learn about the demise of senior Akali leader & former Punjab Vidhan Sabha Speaker S Nirmal Singh Ji Kahlon. Kahlon sahab was a source of insipration for all of us. His wise counsel will always be missed. I stand with Kahlon family in this hour of grief. pic.twitter.com/INTY21hDF2
— Sukhbir Singh Badal (@officeofssbadal) July 16, 2022
ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ 'ਚ ਜ਼ੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।
ਇਸ ਦੇ ਨਾਲ ਬੀਜੇਪੀ ਲੀਡਰ ਬਲਵਿੰਦਰ ਸਿੰਘ ਲਾਡੀ ਨੇ ਕਿਹਾ, "ਅਕਾਲੀ ਦਲ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਸਦੀਵੀ ਵਿਛੋੜੇ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ।ਪਰਮਾਤਮਾ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।"
I am deeply saddened to hear the news of the eternal separation of senior @Akali_Dal_ leader and former Punjab Minister Nirmal Singh Kahlon. May God bless his soul and give strength to the family to bear the grief.
— Balwinder Singh Laddi (@BSLaddiOfficial) July 16, 2022
2022 'ਚ ਉਨਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਚੋਣ ਲੜੀ ਤੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੁਝ ਵੋਟਾਂ ਦੇ ਫਰਕ ਨਾਲ ਹਾਰ ਗਏ। ਨਿਰਮਲ ਸਿੰਘ ਕਾਹਲੋਂ ਦਾ ਨਾਮ ਪੰਜਾਬ ਦੇ ਵੱਡੇ ਟਰਾਂਸਪੋਰਟਰਾਂ 'ਚ ਵੀ ਸ਼ੁਮਾਰ ਰਿਹਾ ਹੈ।
ਮੌਜੂਦਾ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਵੀ ਦੁੱਖ ਪ੍ਰਗਟਾਇਆ ਹੈ, "ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਰਦਾਰ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਸੁਣੀ ਹੈ,ਇਸ ਦੁੱਖ ਦੀ ਘੜੀ ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹੋਇਆ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ।"
ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਰਦਾਰ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਸੁਣੀ ਹੈ,ਇਸ ਦੁੱਖ ਦੀ ਘੜੀ ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹੋਇਆ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ। pic.twitter.com/gO1HGmgWNU
— Kultar Singh Sandhwan (@Sandhwan) July 16, 2022
ਕਿਸੇ ਵੇਲੇ ਅਕਾਲੀ ਨੇਤਾ ਜਥੇਦਾਰ ਗੁਰਚਰਣ ਸਿੰਘ ਟੋਹੜਾ ਦੇ ਕਾਫੀ ਕਰੀਬੀ ਵੀ ਰਹੇ ਤੇ ਫਿਰ ਬਾਦਲ ਪਰਿਵਾਰ ਨਾਲ ਵੀ ਨਿਰਮਲ ਸਿੰਘ ਕਾਹਲੋਂ ਦੀਆਂ ਕਰੀਬੀਆਂ ਬਣੀਆਂ ਰਹੀਆਂ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਗੁਰਦਾਸਪੁਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਦਾਦੂਜੋਧ 'ਚ ਕੱਲ ਮਿਤੀ 17 ਜੁਲਾਈ ਨੂੰ ਕਰੀਬ 11.30 ਵਜੇ ਕੀਤਾ ਜਾਵੇਗਾ।