Sukhbir Badal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ( Sukhbir Badal )ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸੁਖਬੀਰ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਚਾਰਸ਼ੀਟ ਦਾਇਰ ਹੋਣ ਮਗਰੋਂ ਅਗਾਊਂ ਜ਼ਮਾਨਤ ਮੰਗੀ ਸੀ।
ਜਾਣਕਾਰੀ ਮੁਤਾਬਕ ਪੰਜਾਬ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲ਼ੀਕਾਂਡ 'ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਨੇ ਸੁਖਬੀਰ ਬਾਦਲ ਨੂੰ 15 ਦਿਨ ਅੰਦਰ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ :ਅਦਾਲਤ ਦਾ ਵੱਡਾ ਸਵਾਲ, ਕਾਫਲੇ 'ਚੋਂ ਸਾਥੀਆਂ ਨੂੰ ਫੜ ਲਿਆ ਤਾਂ ਅੰਮ੍ਰਿਤਪਾਲ ਕਿਵੇਂ ਫਰਾਰ ਹੋ ਗਿਆ...ਚਾਰ ਦਿਨਾਂ 'ਚ ਮੰਗੀ ਰਿਪੋਰਟ
ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਫਰੀਦਕੋਟ ਅਦਾਲਤ 'ਚ ਇਸ ਮਾਮਲੇ ਨੂੰ ਲੈ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ ਪਰ 16 ਮਾਰਚ ਨੂੰ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ 'ਚ ਸੁਣਵਾਈ ਕਰਦਿਆਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ਦੇ ਚੱਲਦਿਆਂ ਸੁਖਬੀਰ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਸੀ।
ਜ਼ਿਕਰਯੋਗ ਹੈ ਕਿ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ਵਿਚ ਨਿੱਜੀ ਤੌਰ ਉਤੇ ਪੇਸ਼ ਹੋਣ ਦੀ ਹਦਾਇਤ ਦਿੱਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਲੰਘੇ ਵੀਰਵਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਮਨਜ਼ੂਰ ਕਰ ਲਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।