Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਇਸ ਮਾਮਲੇ 'ਚ ਮੁਲਜ਼ਮ ਸੁਖਬੀਰ ਬਾਦਲ ਨੇ ਅਦਾਲਤ ਤੋਂ ਵਿਦੇਸ਼ ਜਾਣ ਲਈ 10 ਦਿਨਾਂ ਦੀ ਇਜਾਜ਼ਤ ਮੰਗੀ ਸੀ। ਇਸ ਦਾ SIT ਨੇ ਵਿਰੋਧ ਕੀਤਾ ਸੀ।


ਇਸ ਦੇ ਬਾਵਜੂਦ ਜੇਐਮਆਈਸੀ ਦੀ ਅਦਾਲਤ ਨੇ ਸੁਖਬੀਰ ਬਾਦਲ ਨੂੰ ਸ਼ਰਤਾਂ ਤਹਿਤ 10 ਦਿਨਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਖਬੀਰ ਬਾਦਲ ਨੇ ਵਿਦੇਸ਼ 'ਚ ਆਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ 'ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।


ਦੱਸ ਦਈਏ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਇਸ ਮਾਮਲੇ ਵਿੱਚ ਏਡੀਜੀਪੀ ਐਲਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।


ਦਰਅਸਲ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਸੀ ਜਿਨ੍ਹਾਂ ਉੱਪਰ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ।


ਇਹ ਵੀ ਪੜ੍ਹੋ: Viral News: ਗੁਪਤ ਰੂਪ 'ਚ ਬੇਟੇ ਨੇ ਕਰਵਾਇਆ DNA ਟੈਸਟ, ਨਤੀਜੇ ਨੇ ਬਦਲੀ ਦੁਨੀਆ, ਤੋੜਿਆ ਮਾਪਿਆਂ ਦਾ ਵਿਆਹ!


ਬਹਿਬਲ ਕਲਾਂ ਵਿੱਚ ਪੁਲਿਸ ਨੇ ਫਾਇਰਿੰਗ ਕੀਤੀ ਸੀ ਜਿਸ ਵਿੱਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ ਸੀ। ਕੋਟਕਪੂਰਾ ਵਿੱਚ ਵੀ ਫਾਇਰਿੰਗ ਹੋਈ ਸੀ ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸੀ। ਪੁਲਿਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਲਗਪਗ ਇੱਕ ਮਹੀਨਾ ਪਹਿਲਾਂ, ਐਸਆਈਟੀ ਨੇ ਤਿੰਨਾਂ ਮਾਮਲਿਆਂ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ।


ਇਹ ਵੀ ਪੜ੍ਹੋ: ਚਾਹ ਨਾਲ ਵੀ ਹੋ ਸਕਦੀ ਪੱਥਰੀ! ਜੇਕਰ ਤੁਸੀਂ ਵੀ ਪੀਂਦੇ ਹੋ ਇਹ ਦੋ ਤਰ੍ਹਾਂ ਦੀ ਚਾਹ ਤਾਂ ਹੋ ਜਾਓ ਸਾਵਧਾਨ...