Sukhbir Badal News: ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ। ਇਸ ਵਿੱਚ 23 ਮੈਂਬਰ ਅਤੇ 4 ਸਾਬਕਾ ਅਹੁਦੇਦਾਰ ਵਿਸ਼ੇਸ਼ ਸੱਦੇ ਹੋਣਗੇ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵਿੱਟ ਉੱਤੇ ਪੋਸਟ ਪਾ ਕੇ ਦਿੱਤੀ ਹੈ।  ਉਨ੍ਹਾਂ ਨੇ ਟਵਿੱਟ ਕਰਕੇ ਕੋਰ ਕਮੇਟੀ ਦੇ ਮੈਂਬਰ ਦੇ ਨਾਮ ਦੱਸੇ ਹਨ। 



ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ ਕੁੱਲ 23 ਮੈਂਬਰ ਸ਼ਾਮਲ ਕੀਤੇ ਗਏ ਹਨ। ਜਦਕਿ ਚਾਰ ਵਿਸ਼ੇਸ਼ ਸੱਦੇ ਗਏ ਮੈਂਬਰ ਹੋਣਗੇ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ।


ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਲੈ ਕੇ ਪਰਮਜੀਤ ਸਿੰਘ ਸਰਨਾ ਤੱਕ ਦੇ ਨਾਂ ਸ਼ਾਮਲ ਕੀਤੇ ਗਏ ਹਨ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ ਹੈ।


 






ਇਸ ਤੋਂ ਪਹਿਲਾਂ ਪਾਰਟੀ ਵਿੱਚ ਬਗਾਵਤ ਤੋਂ ਬਾਅਦ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਸੀ। ਉਸ ਕਮੇਟੀ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਨਾਂ ਸ਼ਾਮਲ ਸਨ।


ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਨਾਂ ਪਹਿਲੇ ਸਥਾਨ ’ਤੇ ਹੈ। ਇਸ ਉਪਰੰਤ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ, Manjit Singh G, Iqbal Singh Jhunda, ਪ੍ਰੋ ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ.ਸੁਖਵਿੰਦਰ ਸੁੱਖੀ ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।