ਪੜਚੋਲ ਕਰੋ

ਸੁਖਬੀਰ ਬਾਦਲ ਦੀ ਕੁਰਸੀ ਨੂੰ ਅਜੇ ਵੀ ਖ਼ਤਰਾ!

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਕੁਰਸੀ ਅਜੇ ਵੀ ਸੁਰੱਖਿਅਤ ਨਹੀਂ। ਬੇਸ਼ੱਕ ਉਨ੍ਹਾਂ ਨੇ ਪਾਰਟੀ ਅੰਦਰ ਉੱਠੀਆਂ ਬਾਗੀ ਸੁਰਾਂ ਨੂੰ ਹਾਲ ਦੀ ਘੜੀ ਸ਼ਾਂਤ ਕਰ ਲਿਆ ਹੈ ਪਰ ਸੀਨੀਅਰ ਲੀਡਰ ਅਜੇ ਵੀ ਸਮਝਦੇ ਹਨ ਕਿ ਸੁਖਬੀਰ ਬਾਦਲ ਨੂੰ ਲਾਂਭੇ ਕੀਤੇ ਬਗੈਰ ਪਾਰਟੀ ਦੀ ਉੱਭਰਨਾ ਸੰਭਵ ਨਹੀਂ। ਪਿਛਲੇ ਦਿਨੀਂ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਇਸ ਮੰਗ ਨੂੰ ਫਿਰ ਹਵਾ ਦੇ ਦਿੱਤੀ ਹੈ। ਢੀਂਡਸਾ ਦਾ ਕਹਿਣਾ ਹੈ ਕਿ ਲੋਕ ਅਕਾਲੀ ਦਲ ਦੇ ਖਿਲਾਫ ਨਹੀਂ ਸਗੋਂ ਕੁਝ ਨੇਤਾਵਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਨੇਤਾ ਪਿੱਛੇ ਹਟ ਜਾਣ ਤਾਂ ਅਕਾਲੀ ਦਲ ਫਿਰ ਖੜ੍ਹਾ ਹੋ ਸਕਦਾ ਹੈ। ਟਕਸਾਲੀ ਤੇ ਪੁਰਾਣੇ ਅਕਾਲੀ ਜੋ ਹੁਣ ਘਰ ਬੈਠ ਗਏ ਹਨ, ਉਹ ਵੀ ਇਕੱਠੇ ਹੋ ਸਕਦੇ ਹਨ। ਇਹੀ ਗੱਲ ਹੋਰ ਲੀਡਰ ਵੀ ਕਹਿ ਰਹੇ ਹਨ ਪਰ ਉਹ ਸਮੇਂ ਦੀ ਉਡੀਕ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਅਗਨੀ ਪ੍ਰੀਖਿਆ ਹੋਣਗੀਆਂ। ਇਹ ਚੋਣਾਂ ਉਨ੍ਹਾਂ ਦਾ ਸਿਆਸੀ ਭਵਿੱਖ ਤੈਅ ਕਰਨਗੀਆਂ। ਕੁਝ ਸੀਨੀਅਰ ਲੀਡਰ ਲੋਕ ਸਭਾ ਚੋਣਾਂ ਤੱਕ ਸ਼ਾਂਤ ਹਨ। ਜੇਕਰ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਚੰਗੇ ਨਤੀਜੇ ਨਾ ਰਹੇ ਤਾਂ ਸੁਖਬੀਰ ਬਾਦਲ ਨੂੰ ਬਦਲਣ ਦੀ ਮੰਗ ਉੱਠ ਸਕਦੀ ਹੈ। ਅਜਿਹੀ ਹਾਲਤ ਵਿੱਚ ਲਗਾਤਾਰ ਹਾਰਾਂ ਕਰਕੇ ਸੁਖਬੀਰ ਬਾਦਲ ਨੂੰ ਬਦਲਣ ਦਾ ਤਰਕ ਵੀ ਜਾਇਜ਼ ਹੋਏਗਾ। ਦਰਅਸਲ ਸਾਲ 2017 ਵਿੱਚ ਵਿਧਾਨ ਸਭਾ ਚੋਣਾਂ ਹਾਰਨ ਮਗਰੋਂ ਅਕਾਲੀ ਦਲ ਨੂੰ ਕੋਈ ਵੀ ਜਿੱਤ ਨਸੀਬ ਨਹੀਂ ਹੋਈ। ਉਲਟਾ ਵੱਡੇ ਟਕਸਾਲੀ ਲੀਡਰ ਇੱਕ-ਇੱਕ ਕਰਕੇ ਪਾਰਟੀ ਛੱਡ ਰਹੇ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਸੁਖਬੀਰ ਬਾਦਲ ਵੱਡੇ ਸੰਕਟ ਵਿੱਚ ਘਿਰੇ ਹਨ। ਕੁਝ ਟਕਸਾਲੀ ਲੀਡਰ ਪਾਰਟੀ ਛੱਡ ਗਏ ਹਨ ਤੇ ਕੁਝ ਅਜੇ ਚੁੱਪ ਸਾਧੇ ਬੈਠੇ ਹਨ। ਚਰਚਾ ਹੈ ਕਿ ਇਹ ਚੁੱਪੀ ਲੋਕ ਸਭਾ ਚੋਣਾਂ ਤੱਕ ਹੀ ਹੈ। ਯਾਦ ਰਹੇ ਸਾਲ 2007 ਵਿੱਚ ਸ਼ੁਰੂ ਹੋਏ ਜਿੱਤਾਂ ਦੇ ਸਿਲਸਿਲੇ ਨੇ ਸੁਖਬੀਰ ਬਾਦਲ ਨੂੰ ਵੱਡੇ ਸਿਆਸੀ ਮੁਕਾਮ 'ਤੇ ਪਹੁੰਚਾ ਦਿੱਤਾ ਸੀ। ਇਸ ਮਗਰੋਂ ਸੁਖਬੀਰ ਬਾਦਲ ਹੀ ਹੀ ਸ਼੍ਰੋਮਣੀ ਅਕਾਲੀ ਦਲ ਬਣ ਗਏ। ਉਨ੍ਹਾਂ ਨੇ ਪੂਰਾ ਦਹਾਕਾ ਪਾਰਟੀ ਨੂੰ ਆਪਣੇ ਢੰਗ ਨਾਲ ਚਲਾਇਆ। ਪਾਰਟੀ ਦੀਆਂ ਨੀਤੀਆਂ ਵਿੱਚ ਵੀ ਵੱਡੇ ਪੱਧਰ 'ਤੇ ਤਬਦੀਲੀ ਕਰ ਦਿੱਤੀ। ਇਸ ਉਪਰ ਟਕਸਾਲੀ ਲੀਡਰਾਂ ਨੇ ਸਵਾਲ ਉਠਾਏ ਪਰ ਸੁਖਬੀਰ ਬਾਦਲ ਦੀ ਚੜ੍ਹਤ ਅੱਗੇ ਉਨ੍ਹਾਂ ਦੀ ਆਵਾਜ਼ ਦੱਬ ਕੇ ਰਹਿ ਗਈ। ਹੁਣ ਸੁਖਬੀਰ ਬਾਦਲ ਖਿਲਾਫ ਸ਼ਰੇਆਮ ਬਗਾਵਤ ਹੋ ਰਹੀ ਹੈ। ਹਾਲ ਦੀ ਘੜੀ ਬਾਦਲ ਪਰਿਵਾਰ ਨੇ ਇਸ ਨੂੰ ਸ਼ਾਂਤ ਕਰ ਲਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਹੱਥ ਕਮਾਨ ਲੈ ਕੇ ਸੀਨੀਅਰ ਲੀਡਰਾਂ ਨੂੰ ਸਭ ਚੰਗਾ ਹੋਣ ਦਾ ਭਰੋਸਾ ਦਵਾਇਆ ਹੈ। ਇਸ ਦੇ ਬਾਵਜੂਦ ਲੋਕ ਸਭਾ ਚੋਣਾਂ ਸੁਖਬੀਰ ਬਾਦਲ ਲਈ ਵੱਡੀ ਚੁਣੌਤੀ ਹਨ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget