ਚੰਡੀਗੜ੍ਹ: ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੱਟ ਲੱਗੀ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਉਂਗਲੀ 'ਤੇ ਫਰੈਕਚਰ ਹੈ ਪਰ ਇਹ ਸੱਟ ਕਿਵੇਂ ਲੱਗੀ ਇਸ ਦੀ ਪੁਸ਼ਟੀ ਨਹੀਂ ਹੋਈ।


 

ਲੰਘੇ ਦਿਨ ਇੱਕ ਸਮਾਗਮ ਦੌਰਾਨ ਸੁਖਬੀਰ ਬਾਦਲ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ ਜਿਸ ਵਿੱਚ ਉਹ ਪੀੜ ਨਾਲ ਬੁਰੀ ਤਰ੍ਹਾਂ ਕੁਰਲਾ ਰਹੇ ਹਨ। ਉਨ੍ਹਾਂ ਦੇ ਦੋ ਸ਼ਖ਼ਸ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।