Defamation Case: CM ਭਗਵੰਤ ਮਾਨ ਖਿਲਾਫ਼ ਅੱਜ ਹੋਵੇਗੀ ਕਾਨੂੰਨੀ ਕਾਰਵਾਈ, ਮਾਣਹਾਨੀ ਦਾ ਕੇਸ ਦਰਜ ਕਰਵਾਉਣ ਜਾ ਰਹੇ ਸੁਖਬੀਰ ਬਾਦਲ
Defamation Case against CM Mann: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 17 ਨਵੰਬਰ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਜਿਸ ਵਿੱਚ ਉਹਨਾਂ ਨੇ ਦਾਅਵਾ ਕੀਤਾ ਸੀ ਕਿ ਸੀਐਮ ਨੇ ਪਰਿਵਾਰ ਦੇ ਮਾਣ-ਸਨਮਾਨ
Sukhbir Singh Badal on CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਦਲ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਅਤੇ ਕੂੜ ਪ੍ਰਚਾਰ ਕਰਨ ਦੇ ਮਾਮਲੇ ਵਿੱਚ ਅੱਜ ਸੁਖਬੀਰ ਸਿੰਘ ਬਾਦਲ ਅੱਜ ਵੱਡੀ ਕਾਰਵਾਈ ਕਰਨ ਜਾ ਰਹੇ ਹਨ। ਸੁਖਬੀਰ ਬਾਦਲ ਅੱਜ ਯਾਨੀ 11 ਜਨਵਰੀ ਨੂੰ ਭਗਵੰਤ ਮਾਨ ਖਿਲਾਫ਼ ਮਾਣ ਹਾਨੀ ਦਾ ਕੇਸ ਦਰਜ ਕਰਵਾਉਣਗੇ।
ਬਾਦਲ ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ 'ਚ ਦੁਪਹਿਰ 12 ਵਜੇ ਪਹੁੰਚ ਰਹੇ ਹਨ। ਜਿੱਥੇ ਉਹ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਕਰਨਗੇ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 17 ਨਵੰਬਰ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਜਿਸ ਵਿੱਚ ਉਹਨਾਂ ਨੇ ਦਾਅਵਾ ਕੀਤਾ ਸੀ ਕਿ ਸੀਐਮ ਨੇ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਈ ਹੈ। ਇਸ ਲਈ ਨੋਟਿਸ ਮਿਲਣ ਦੇ 5 ਦਿਨਾਂ ਅੰਦਰ ਅੰਦਰ ਮੁਆਫ਼ੀ ਮੰਗੀ ਜਾਵੇ। ਜੇਕਰ ਸੀਐਮ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਸੁਖਬੀਰ ਬਾਦਲ ਨੇ ਨੋਟਿਸ ਵਿੱਚ ਕਿਹਾ ਕਿ ਮੁੱਖ ਮੰਤਰੀ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਰੱਖੀ ਬਹਿਸ ਦੌਰਾਨ ਜਾਣਬੁੱਝ ਕੇ ਗਲਤ ਅਤੇ ਤੱਥਾਂ ਤੋਂ ਕੋਰੀ ਬਿਆਨਬਾਜ਼ੀ ਕਰਦਿਆਂ ਦਾਅਵਾ ਕੀਤਾ ਸੀ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।
ਸੁਖਬੀਰ ਨੇ ਇਹ ਦੋਸ਼ ਵੀ ਲਾਇਆ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਦੇ ਟਰਾਂਸਪੋਰਟ ਵਪਾਰ ਬਾਰੇ ਵੀ ਬੇਬੁਨਿਆਦ ਦੋਸ਼ ਲਗਾ ਕੇ ਵੱਕਾਰ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਪ੍ਰਕਾਸ਼ ਸਿੰਘ ਬਾਦਲ ਦਾ ਅਕਸ ਖਰਾਬ ਕਰਨ ਲਈ ਇਹ ਦਾਅਵਾ ਕੀਤਾ ਕਿ 1998 ਵਿਚ ਸ੍ਰੀ ਬਾਦਲ ਨੇ ਹਰਿਆਣਾ ਦੇ ਬਾਲਾਸਰ ਵਿਚ ਬਾਦਲ ਫਾਰਮ ਤੱਕ ਨਹਿਰ ਲੁਆਉਣ ਲਈ ਭਾਖੜਾ ਮੇਨ ਲਾਈਨ ਨਹਿਰ ਦੀ ਉਚਾਈ ਉੱਚੀ ਚੁੱਕੀ।
ਬਾਦਲ ਨੇ ਦਾਅਵਾ ਕੀਤਾ ਕਿ ਦੇਵੀ ਲਾਲ ਤਾਂ 1977 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਜਦੋਂ ਕਿ ਬਾਲਾਸਰ ਬ੍ਰਾਂਚ 12 ਮਾਰਚ 1964 ਨੂੰ ਹੋਂਦ ਵਿਚ ਆਈ ਸੀ। ਉਨ੍ਹਾਂ ਕਿਹਾ ਕਿ ਬਾਲਾਸਰ ਬ੍ਰਾਂਚ ਬਾਣੀ ਬ੍ਰਾਂਚ ਦਾ ਹਿੱਸਾ ਹੈ, ਜੋ ਅੱਗੇ ਭਾਖੜਾ ਨਹਿਰੀ ਪ੍ਰਣਾਲੀ ਦੀ ਪੰਜੋਆਣਾ ਪ੍ਰਣਾਲੀ ਦਾ ਹਿੱਸਾ ਹੈ।