ਪੜਚੋਲ ਕਰੋ

ਡੇਰਾ ਸਿਰਸਾ ਬਾਰੇ ਸੁਖਬੀਰ ਬਾਦਲ ਦਾ ਨਵਾਂ ਪੈਂਤੜਾ! ਖਾਮੋਸ਼ੀ ਲਿਆਏਗੀ ਰੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਡੇਰਾ ਸਿਰਸਾ ਬਾਰੇ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ। ਵਿਰੋਧੀ ਧਿਰਾਂ ਅਕਸਰ ਬੇਅਦਬੀ ਮਾਮਲਿਆਂ ਨੂੰ ਡੇਰਾ ਸਿਰਸਾ ਨਾਲ ਜੋੜ ਅਕਾਲੀ ਦਲ ਨੂੰ ਘੇਰਦੀਆਂ ਹਨ। ਸੁਖਬੀਰ ਬਾਦਲ ਬੇਅਦਬੀ ਮਾਮਲਿਆਂ ਬਾਰੇ ਤਾਂ ਵਿਰੋਧੀਆਂ ਨੂੰ ਠੋਕ ਕੇ ਜਵਾਬ ਦਿੰਦੇ ਹਨ ਪਰ ਜਦੋਂ ਗੱਲ ਡੇਰਾ ਸਿਰਸਾ ਦੀ ਆਉਂਦੀ ਹੈ ਤਾਂ ਉਹ ਮੂੰਹ ਨੂੰ ਹਰੀਸਨ ਦਾ ਤਾਲਾ ਲਾ ਲੈਂਦੇ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਡੇਰਾ ਸਿਰਸਾ ਬਾਰੇ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ। ਵਿਰੋਧੀ ਧਿਰਾਂ ਅਕਸਰ ਬੇਅਦਬੀ ਮਾਮਲਿਆਂ ਨੂੰ ਡੇਰਾ ਸਿਰਸਾ ਨਾਲ ਜੋੜ ਅਕਾਲੀ ਦਲ ਨੂੰ ਘੇਰਦੀਆਂ ਹਨ। ਸੁਖਬੀਰ ਬਾਦਲ ਬੇਅਦਬੀ ਮਾਮਲਿਆਂ ਬਾਰੇ ਤਾਂ ਵਿਰੋਧੀਆਂ ਨੂੰ ਠੋਕ ਕੇ ਜਵਾਬ ਦਿੰਦੇ ਹਨ ਪਰ ਜਦੋਂ ਗੱਲ ਡੇਰਾ ਸਿਰਸਾ ਦੀ ਆਉਂਦੀ ਹੈ ਤਾਂ ਉਹ ਮੂੰਹ ਨੂੰ ਹਰੀਸਨ ਦਾ ਤਾਲਾ ਲਾ ਲੈਂਦੇ ਹਨ। ਅਜਿਹਾ ਹੀ ਮੰਗਲਵਾਰ ਨੂੰ ਜਲੰਧਰ ਵਿੱਚ ਵੇਖਣ ਨੂੰ ਮਿਲਿਆ। ਇੱਥੇ ਪੱਤਰਕਾਰਾਂ ਨੇ ਸੁਖਬੀਰ ਬਾਦਲ ਨੂੰ ਡੇਰਾ ਸਿਰਸਾ ਮੁਖੀ ਬਾਰੇ ਸਵਾਲ ਕੀਤਾ ਤਾਂ ਉਹ ਸ਼ਰੇਆਮ ਟਾਲ ਗਏ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਣ ਵਿਰੁੱਧ ਹੋਏ ਅਦਾਲਤੀ ਕੇਸ ਬਾਰੇ ਵੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਸੁਖਬੀਰ ਬਾਦਲ ਨੇ ਸਪੱਸ਼ਟ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਕੇਸ ਬਾਰੇ ਉਨ੍ਹਾਂ ਨੂੰ ਕੋਈ ਬਹੁਤੀ ਜਾਣਕਾਰੀ ਨਹੀਂ। ਯਾਦ ਰਹੇ ਪੁਲਿਸ ਵੱਲੋਂ ਡੇਰਾ ਮੁਖੀ ਵਿਰੁੱਧ 2014 ਤੱਕ ਚਲਾਨ ਪੇਸ਼ ਨਾ ਕਰਨ ਕਰਕੇ ਉਹ ਜ਼ਮਾਨਤ ਲੈਣ ਵਿੱਚ ਸਫਲ ਹੋ ਗਏ ਸੀ। ਉਸ ਵੇਲੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੂੰ ਕੁਝ ਪਤਾ ਨਹੀਂ, ਕਈ ਸਵਾਲ ਖੜ੍ਹੇ ਕਰਦਾ ਹੈ। ਚਰਚਾ ਹੈ ਕਿ ਕਾਂਗਰਸ ਸਰਕਾਰ ਤੋਂ ਨਾਰਾਜ਼ ਡੇਰਾ ਸਿਰਸਾ ਦੇ ਪੈਰੋਕਾਰ ਇਸ ਵਾਰ ਅਕਾਲੀ ਦਲ ਨੂੰ ਵੋਟ ਦੇ ਸਕਦੇ ਹਨ। ਇਸ ਤੋਂ ਇਲਾਵਾ ਭੁਪਾਲ ਤੋਂ ਬੀਜੇਪੀ ਉਮੀਦਵਾਰ ਸਾਧਵੀ ਪ੍ਰੱਗਿਆ ਦੇ ਚੋਣ ਲੜਨ ਬਾਰੇ ਪੁੱਛੇ ਜਾਣ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਕੇਸ ਦੀ ਜਾਣਕਾਰੀ ਨਹੀਂ। ਜਦੋਂ ਉਨ੍ਹਾਂ ਨੂੰ ਇਹ ਸਵਾਲ ਕੀਤਾ ਗਿਆ ਕਿ ਪੰਜਾਬ ਵਿੱਚ ਅਤਿਵਾਦ ਬਾਰੇ ਤਾਂ ਉਹ ਕਾਫੀ ਕੁਝ ਬੋਲਦੇ ਹਨ ਤਾਂ ਭਾਜਪਾ ਉਮੀਦਵਾਰ ਸਾਧਵੀ ਪ੍ਰੱਗਿਆ ’ਤੇ ਅਜੇ ਵੀ ਅਤਿਵਾਦੀ ਗਤੀਵਿਧੀਆਂ ਬਾਰੇ ਕੇਸ ਚੱਲ ਰਿਹਾ ਹੈ ਤਦ ਵੀ ਸੁਖਬੀਰ ਬਾਦਲ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਅਣਜਾਣਤਾ ਪ੍ਰਗਟਾਈ ਕਿ ਉਨ੍ਹਾਂ ਇਸ ਕੇਸ ਬਾਰੇ ਜਾਣਕਾਰੀ ਨਹੀਂ ਹੈ ਕਿ ਕਿਹੜੇ ਹਾਲਾਤਾਂ ਵਿਚ ਸਾਧਵੀ ਪ੍ਰੱਗਿਆ ਵਿਰੁੱਧ ਕੇਸ ਕੀਤਾ ਗਿਆ ਹੈ।

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget