ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਡੇਰਾ ਸਿਰਸਾ ਬਾਰੇ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ। ਵਿਰੋਧੀ ਧਿਰਾਂ ਅਕਸਰ ਬੇਅਦਬੀ ਮਾਮਲਿਆਂ ਨੂੰ ਡੇਰਾ ਸਿਰਸਾ ਨਾਲ ਜੋੜ ਅਕਾਲੀ ਦਲ ਨੂੰ ਘੇਰਦੀਆਂ ਹਨ। ਸੁਖਬੀਰ ਬਾਦਲ ਬੇਅਦਬੀ ਮਾਮਲਿਆਂ ਬਾਰੇ ਤਾਂ ਵਿਰੋਧੀਆਂ ਨੂੰ ਠੋਕ ਕੇ ਜਵਾਬ ਦਿੰਦੇ ਹਨ ਪਰ ਜਦੋਂ ਗੱਲ ਡੇਰਾ ਸਿਰਸਾ ਦੀ ਆਉਂਦੀ ਹੈ ਤਾਂ ਉਹ ਮੂੰਹ ਨੂੰ ਹਰੀਸਨ ਦਾ ਤਾਲਾ ਲਾ ਲੈਂਦੇ ਹਨ।
ਅਜਿਹਾ ਹੀ ਮੰਗਲਵਾਰ ਨੂੰ ਜਲੰਧਰ ਵਿੱਚ ਵੇਖਣ ਨੂੰ ਮਿਲਿਆ। ਇੱਥੇ ਪੱਤਰਕਾਰਾਂ ਨੇ ਸੁਖਬੀਰ ਬਾਦਲ ਨੂੰ ਡੇਰਾ ਸਿਰਸਾ ਮੁਖੀ ਬਾਰੇ ਸਵਾਲ ਕੀਤਾ ਤਾਂ ਉਹ ਸ਼ਰੇਆਮ ਟਾਲ ਗਏ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਣ ਵਿਰੁੱਧ ਹੋਏ ਅਦਾਲਤੀ ਕੇਸ ਬਾਰੇ ਵੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਸੁਖਬੀਰ ਬਾਦਲ ਨੇ ਸਪੱਸ਼ਟ ਕਿਹਾ ਕਿ ਡੇਰਾ ਸਿਰਸਾ ਮੁਖੀ ਦੇ ਕੇਸ ਬਾਰੇ ਉਨ੍ਹਾਂ ਨੂੰ ਕੋਈ ਬਹੁਤੀ ਜਾਣਕਾਰੀ ਨਹੀਂ।
ਯਾਦ ਰਹੇ ਪੁਲਿਸ ਵੱਲੋਂ ਡੇਰਾ ਮੁਖੀ ਵਿਰੁੱਧ 2014 ਤੱਕ ਚਲਾਨ ਪੇਸ਼ ਨਾ ਕਰਨ ਕਰਕੇ ਉਹ ਜ਼ਮਾਨਤ ਲੈਣ ਵਿੱਚ ਸਫਲ ਹੋ ਗਏ ਸੀ। ਉਸ ਵੇਲੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ। ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਇਹ ਕਹਿਣਾ ਕਿ ਉਨ੍ਹਾਂ ਨੂੰ ਕੁਝ ਪਤਾ ਨਹੀਂ, ਕਈ ਸਵਾਲ ਖੜ੍ਹੇ ਕਰਦਾ ਹੈ। ਚਰਚਾ ਹੈ ਕਿ ਕਾਂਗਰਸ ਸਰਕਾਰ ਤੋਂ ਨਾਰਾਜ਼ ਡੇਰਾ ਸਿਰਸਾ ਦੇ ਪੈਰੋਕਾਰ ਇਸ ਵਾਰ ਅਕਾਲੀ ਦਲ ਨੂੰ ਵੋਟ ਦੇ ਸਕਦੇ ਹਨ।
ਇਸ ਤੋਂ ਇਲਾਵਾ ਭੁਪਾਲ ਤੋਂ ਬੀਜੇਪੀ ਉਮੀਦਵਾਰ ਸਾਧਵੀ ਪ੍ਰੱਗਿਆ ਦੇ ਚੋਣ ਲੜਨ ਬਾਰੇ ਪੁੱਛੇ ਜਾਣ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਕੇਸ ਦੀ ਜਾਣਕਾਰੀ ਨਹੀਂ। ਜਦੋਂ ਉਨ੍ਹਾਂ ਨੂੰ ਇਹ ਸਵਾਲ ਕੀਤਾ ਗਿਆ ਕਿ ਪੰਜਾਬ ਵਿੱਚ ਅਤਿਵਾਦ ਬਾਰੇ ਤਾਂ ਉਹ ਕਾਫੀ ਕੁਝ ਬੋਲਦੇ ਹਨ ਤਾਂ ਭਾਜਪਾ ਉਮੀਦਵਾਰ ਸਾਧਵੀ ਪ੍ਰੱਗਿਆ ’ਤੇ ਅਜੇ ਵੀ ਅਤਿਵਾਦੀ ਗਤੀਵਿਧੀਆਂ ਬਾਰੇ ਕੇਸ ਚੱਲ ਰਿਹਾ ਹੈ ਤਦ ਵੀ ਸੁਖਬੀਰ ਬਾਦਲ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਅਣਜਾਣਤਾ ਪ੍ਰਗਟਾਈ ਕਿ ਉਨ੍ਹਾਂ ਇਸ ਕੇਸ ਬਾਰੇ ਜਾਣਕਾਰੀ ਨਹੀਂ ਹੈ ਕਿ ਕਿਹੜੇ ਹਾਲਾਤਾਂ ਵਿਚ ਸਾਧਵੀ ਪ੍ਰੱਗਿਆ ਵਿਰੁੱਧ ਕੇਸ ਕੀਤਾ ਗਿਆ ਹੈ।
ਡੇਰਾ ਸਿਰਸਾ ਬਾਰੇ ਸੁਖਬੀਰ ਬਾਦਲ ਦਾ ਨਵਾਂ ਪੈਂਤੜਾ! ਖਾਮੋਸ਼ੀ ਲਿਆਏਗੀ ਰੰਗ
ਏਬੀਪੀ ਸਾਂਝਾ
Updated at:
08 May 2019 01:38 PM (IST)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਡੇਰਾ ਸਿਰਸਾ ਬਾਰੇ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ। ਵਿਰੋਧੀ ਧਿਰਾਂ ਅਕਸਰ ਬੇਅਦਬੀ ਮਾਮਲਿਆਂ ਨੂੰ ਡੇਰਾ ਸਿਰਸਾ ਨਾਲ ਜੋੜ ਅਕਾਲੀ ਦਲ ਨੂੰ ਘੇਰਦੀਆਂ ਹਨ। ਸੁਖਬੀਰ ਬਾਦਲ ਬੇਅਦਬੀ ਮਾਮਲਿਆਂ ਬਾਰੇ ਤਾਂ ਵਿਰੋਧੀਆਂ ਨੂੰ ਠੋਕ ਕੇ ਜਵਾਬ ਦਿੰਦੇ ਹਨ ਪਰ ਜਦੋਂ ਗੱਲ ਡੇਰਾ ਸਿਰਸਾ ਦੀ ਆਉਂਦੀ ਹੈ ਤਾਂ ਉਹ ਮੂੰਹ ਨੂੰ ਹਰੀਸਨ ਦਾ ਤਾਲਾ ਲਾ ਲੈਂਦੇ ਹਨ।
- - - - - - - - - Advertisement - - - - - - - - -