Punjab Politics: ਪ੍ਰਧਾਨ ਸਾਬ੍ਹ ਆਪ ਆਉਣਗੇ ਮੂਹਰੇ ! ਗਿੱਦੜਬਾਹਾ ਤੋਂ ਸੁਖਬੀਰ ਬਾਦਲ ਲੜ ਸਕਦੇ ਨੇ ਚੋਣ, 1 ਦਿਨ 'ਚ ਕੀਤੀਆਂ 14 ਮੀਟਿੰਗਾਂ
ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਅਕਾਲੀ ਦਲ ਨੇ ਵੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਵੱਲ ਰੁਖ ਕਰ ਲਿਆ ਹੈ। ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਵੱਲੋਂ ਉਮੀਦਵਾਰ ਹੋ ਸਕਦੇ ਹਨ।
Punjab News: ਪੰਜਾਬ ਵਿੱਚ ਉਪ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਕੁਝ ਦੇਰੀ ਕੀਤੀ ਗਈ ਹੈ ਪਰ ਪੰਜਾਬ 'ਚ ਜ਼ਿਮਨੀ ਚੋਣਾਂ ਲਈ ਤਿਆਰ ਚਾਰੇ ਸੀਟਾਂ 'ਤੇ ਸਿਆਸੀ ਪਾਰਟੀਆਂ ਸਰਗਰਮ ਹੋ ਰਹੀਆਂ ਹਨ। ਕਾਂਗਰਸ (Congress) ਅਤੇ ਆਮ ਆਦਮੀ ਪਾਰਟੀ (Aam Aadmi Party) ਤੋਂ ਬਾਅਦ ਹੁਣ ਅਕਾਲੀ ਦਲ (Shiromni Akali dal) ਨੇ ਵੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਵੱਲ ਰੁਖ ਕਰ ਲਿਆ ਹੈ। ਸੁਖਬੀਰ ਬਾਦਲ (Sukhbir Badal) ਸ਼ਨੀਵਾਰ ਤੋਂ ਗਿੱਦੜਬਾਹਾ ਵਿੱਚ ਹਨ ਅਤੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਆਪਣੀ ਪਾਰਟੀ ਵੱਲੋਂ ਉਮੀਦਵਾਰ ਹੋ ਸਕਦੇ ਹਨ।
ਪੰਜਾਬ ਦੀ ਗਿੱਦੜਬਾਹਾ ਸੀਟ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਜਦੋਂ ਕਿ ਇਸ ਸੀਟ ਦੇ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਇਹ ਅਕਾਲੀ ਦਲ ਦਾ ਗੜ੍ਹ ਰਹੀ ਹੈ। ਹੁਣ ਅਕਾਲੀ ਦਲ ਇਸ ਨੂੰ ਵਾਪਸ ਚਾਹੁੰਦਾ ਹੈ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆਂ ਹਨ।
ਹੁਣ ਤੱਕ ਅਕਾਲੀ ਦਲ ਇੱਥੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਆਪਣਾ ਉਮੀਦਵਾਰ ਮੰਨਦਾ ਆ ਰਿਹਾ ਹੈ ਪਰ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਪਰ ਹੁਣ ਜਿਸ ਤਰ੍ਹਾਂ ਸੁਖਬੀਰ ਬਾਦਲ ਪਿਛਲੇ ਦੋ ਦਿਨਾਂ ਤੋਂ ਇੱਥੇ ਸਰਗਰਮ ਹੋਏ ਹਨ, ਉਸ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੂੰ ਵੀ ਇਸ ਸੀਟ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
ਸੁਖਬੀਰ ਬਾਦਲ ਨੇ ਕਿਹਾ, "1995 ਵਿੱਚ ਗਿੱਦੜਬਾਹਾ ਉਪ ਚੋਣ ਜਿੱਤਣ ਤੋਂ ਬਾਅਦ ਅਕਾਲੀ ਦਲ ਨੇ 1997 ਵਿੱਚ ਸਰਕਾਰ ਬਣਾਈ ਸੀ ਤੇ ਇਸ ਵਾਰ ਵੀ ਸ਼ੁਰੂਆਤ ਇੱਥੋਂ ਹੀ ਹੋਵੇਗੀ।" ਮੀਟਿੰਗਾਂ ਵਿੱਚ ਉਨ੍ਹਾਂ ਨੇ ਹਾਜ਼ਰ ਸਾਰੇ ਲੋਕਾਂ ਨੂੰ ਸੁਣਿਆ, ਜਿਨ੍ਹਾਂ ਨੇ ਆਪਣੇ ਪੁਰਾਣੇ ਤਜ਼ਰਬੇ ਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।