ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ
23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਮਿਲਣ ਪਹੁੰਚੇ।ਸੂਤਰਾਂ ਮੁਤਾਬਿਕ ਸੁਖਬੀਰ ਬਾਦਲ ਜ਼ਿਮਨੀ ਚੋਣਾਂ 'ਚ ਮਾਨ ਨੂੰ ਮਦਦ ਦੇਣ ਲਈ ਮਿਲਣ ਪਹੁੰਚੇ ਹਨ।
ਸੰਗਰੂਰ: 23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਮਿਲਣ ਪਹੁੰਚੇ।ਸੂਤਰਾਂ ਮੁਤਾਬਿਕ ਸੁਖਬੀਰ ਬਾਦਲ ਜ਼ਿਮਨੀ ਚੋਣਾਂ 'ਚ ਮਾਨ ਨੂੰ ਮਦਦ ਦੇਣ ਲਈ ਮਿਲਣ ਪਹੁੰਚੇ ਹਨ।ਸੁਖਬੀਰ ਬਾਦਲ ਦੇ ਨਾਲ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਹੁੰਚੇ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮਾਨ ਨੂੰ ਮਿਲਣ ਪਹੰਚੇ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਂਝਾ ਉਮੀਦਵਾਰ ਖੜ੍ਹਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਵਿਚਾਰਿਆ ਗਿਆ।
ਅਕਾਲੀ ਦਲ ਨੇ ਕਿਹਾ ਕਿ ਉਸਨੇ ‘ਬੰਦੀ ਸਿੰਘਾਂ’ ਦੇ ਰਿਸ਼ਤੇਦਾਰਾਂ ਵਿੱਚੋਂ ਇੱਕ ਸਹਿਮਤੀ ਵਾਲੇ ਉਮੀਦਵਾਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।
ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਹੱਥ ਮਿਲਾਉਣ ਦੇ ਮਾਮਲੇ 'ਚ ਕਿਹਾ ਕਿ "ਜੇਕਰ ਅਸੀਂ ਸੰਸਦ 'ਚ ਸਿੰਘਾਂ ਦੇ ਹੱਕ 'ਚ ਬੋਲਣ ਵਾਲਾ ਉਮੀਦਵਾਰ ਦਿੰਦੇ ਹਾਂ ਤਾਂ ਸਾਡੀ ਪਾਰਟੀ ਵਿਚਾਰ ਕਰੇਗੀ।ਮੈਂ ਭਲਕੇ ਜ਼ਿਮਨੀ ਚੋਣ ਲਈ ਆਪਣੀ ਨਾਮਜ਼ਦਗੀ ਭਰਨੀ ਹੈ। ਮੈਨੂੰ ਆਸ ਹੈ ਕਿ ਅਕਾਲੀ ਦਲ ਮੇਰਾ ਸਮਰਥਨ ਕਰੇਗਾ। ਅਸੀਂ ਸਿੱਖ ਕੈਦੀਆਂ ਦੀ ਰਿਹਾਈ ਲਈ ਇਕਜੁੱਟ ਹੋ ਕੇ ਲੜਾਂਗੇ।"
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ, "ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਕੋਮ ਨੂੰ ਅਪੀਲ ਕੀਤੀ ਗਈ ਸੀ, ਜੋ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੈਠੇ ਹਨ, ਸਭ ਨੂੰ ਉਨ੍ਹਾਂ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਲਈ ਉਪਰਾਲੇ ਕਰਨੇ ਚਾਹੀਦੇ ਹਨ।ਇਸ ਮੌਕੇ ਸੁਰੱਖਿਆ ਲਈ ਇਕੱਠੇ ਹੋਏ ਸਮੂਹ ਜੱਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਬਾਦਲ, ਅੰਮ੍ਰਿਤਸਰ ਤੋਂ ਸਿਮਰਜੀਤ ਸਿੰਘ ਮਾਨ ਗਰੁੱਪ, ਨਿਹੰਗ ਸਿੰਘ ਜਥੇਦਾਰੀ ਅਤੇ ਦਮਦਮੀ ਟਕਸਾਲ ਦੇ ਸਾਰੇ ਆਗੂ ਇਕੱਤਰ ਹੋਏ।"
ਧਾਮੀ ਨੇ ਅਗੇ ਕਿਹਾ ਕਿ, "ਭਾਰਤ ਦੇ ਰਾਜਾਂ ਦੀਆਂ ਸਰਕਾਰਾਂ ਨੂੰ ਮਿਲਣਾ ਸੀ, ਪਰ ਅੱਜ ਤੱਕ ਨਾ ਤਾਂ ਭਾਰਤ ਸਰਕਾਰ ਅਤੇ ਨਾ ਹੀ ਸੂਬਾ ਸਰਕਾਰਾਂ ਨੇ ਸਾਨੂੰ ਮਿਲਣ ਦਾ ਕੋਈ ਸਮਾਂ ਦਿੱਤਾ।" ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਬਾਰਾ ਹੁਕਮ ਹੋਇਆ ਹੈ ਕਿ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸਾਰੀਆਂ ਜੱਥੇਬੰਦੀਆਂ ਇਕੱਠੇ ਹੋ ਕੇ ਚੋਣ ਲੜਨ, ਇਸ ਲਈ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਜੀਤ ਸਿੰਘ ਮਾਨ ਨੇ ਇਕੱਠੇ ਹੋ ਕੇ ਚੋਣ ਲੜਨ ਅਤੇ ਨਾਮਜ਼ਦਗੀ ਭਰਨ ਦੀ ਗੱਲ ਕੀਤੀ।"