ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਕੋਈ ਜਾਣ ਨੂੰ ਤਿਆਰ ਨਹੀਂ ਸੀ। ਇਸ ਲਈ ਭਗਵੰਤ ਮਾਨ ਨੂੰ ਸੀਐਮ ਚਿਹਰਾ ਬਣਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਚਾਰ ਸੰਸਦ ਮੈਂਬਰ ਜਿੱਤੇ ਸੀ ਤੇ 3 ਦੌੜ ਗਏ। ਇਨ੍ਹਾਂ ਦੇ 20 ਵਿਧਾਇਕ ਜਿੱਤੇ ਤੇ 11 ਦੌੜ ਗਏ।
ਸੁਖਬੀਰ ਬਾਦਲ ਨੇ ਕਿਹਾ ਹੈ ਕਿ ਭਗਵੰਤ ਮਾਨ ਨੇ ਸ਼ਰਾਬ ਛੱਡਣ ਬਾਰੇ ਮਾਂ ਦੀ ਝੂਠੀ ਕਸਮ ਖਾਧੀ ਸੀ। ਉਸ ਨੇ ਸਹੁੰ ਚੁੱਕਣ ਦੇ ਤਿੰਨ ਦਿਨਾਂ ਬਾਅਦ ਫਿਰ ਸ਼ਰਾਬ ਪੀ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਗਵੰਤ ਮਾਨ ਸ਼ਰਾਬ ਪੀਂਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਿੱਤਰ ਵਾਲਾ ਵਿਅਕਤੀ ਹੋਣਾ ਚਾਹੀਦਾ ਹੈ। ਇੱਕ ਮੁੱਖ ਮੰਤਰੀ ਪੰਜਾਬ ਨੂੰ ਅੱਗੇ ਲੈ ਜਾ ਸਕਦਾ ਹੈ ਜਾਂ ਡੋਬ ਵੀ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਕੰਧਾਂ 'ਤੇ ਲਿਖਿਆ ਹੈ ਕਿ ਕੇਜਰੀਵਾਲ ਨੂੰ ਮੌਕਾ ਦਿਓ। ਭਗਵੰਤ ਮਾਨ ਕਿੱਥੇ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਸਿਰਫ ਅੱਗੇ ਰੱਖਿਆ ਗਿਆ ਹੈ। ਜੇਕਰ ਬਹੁਮਤ ਮਿਲਿਆ ਤਾਂ ਕੇਜਰੀਵਾਲ ਮੁੱਖ ਮੰਤਰੀ ਬਣ ਜਾਵੇਗਾ। ਇਹ ਕਹਿੰਦਾ ਕੁਝ ਹੈ ਤੇ ਕਰਦਾ ਕੁਝ ਹੋਰ ਹੈ।
ਇਹ ਵੀ ਪੜ੍ਹੋ: ਬਹੁਤ ਦੇਖ ਲਏ ਲੰਦਨ-ਕੈਲੇਫੋਰਨੀਆ ਦੇ ਸੁਪਨੇ, ਹੁਣ ਪੰਜਾਬ ਨੂੰ ਪੰਜਾਬ ਬਣਾਉਣਾ, ਮੰਚ ਤੋਂ ਬੋਲੇ ਭਗਵੰਤ ਮਾਨ
ਉਧਰ, ਭਰਤੀ ਜਨਤਾ ਪਾਰਟੀ (ਭਾਜਪਾ) ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ’ਤੇ ਆਮ ਆਦਮੀ ਪਾਰਟੀ (ਆਪ) ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਐਲਾਨ ਨਾਲ ਸੂਬੇ ਦੀ ਮੁੱਖ ਵਿਰੋਧੀ ਪਾਰਟੀ ਨੇ ਵੀ ਆਪਣੀ ‘ਸ਼ਰਾਬ ਨੀਤੀ’ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਟਵੀਟ ਦੀ ਲੜੀ ਵਿੱਚ ਕਿਹਾ ਕਿ ਮੁੱਖ ਮੰਤਰੀ ਦਾ ਫੈਸਲਾ ਜਨਤਾ ਦੀਆਂ ਵੋਟਾਂ ਨਾਲ ਹੁੰਦਾ ਹੈ, ਨਾ ਕਿ ਮਿਸਡ ਕਾਲਾਂ ਰਾਹੀਂ।
ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦੇ ਐਲਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਪਣੀ ਸ਼ਰਾਬ ਨੀਤੀ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਪਾਰਟੀ ਨਸ਼ਿਆਂ ਨਾਲ ਲੜ ਰਹੇ ਪੰਜਾਬ ਨੂੰ ਨਸ਼ਿਆਂ ਵੱਲ ਧੱਕਣਾ ਚਾਹੁੰਦੀ ਹੈ।’ ਚੁੱਘ ਨੇ ਕਿਹਾ ਕਿ ਪੰਜਾਬ ਦੇ ਲੋਕ ਫੈਸਲਾ ਕਰਨਗੇ ਕਿ ਕਿਸ ਨੂੰ ਹੀਰੋ ਬਣਾਉਣਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904