ਗੁਰਦਾਸਪੁਰ: ਕਰਤਾਰਪੁਰ ਸਾਹਿਬ ਦੇ ਨੀਂਹ ਪੱਥਰ ਸਮਾਗਮ ਮੌਕੇ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਨਵਜੋਤ ਸਿੱਧੂ ਤੇ ਗੋਬਿੰਦ ਸਿੰਘ ਲੌਂਗੋਵਾਲ ਨਾਲ ਵਾਇਰਲ ਹੋਈਆਂ ਤਸਵੀਰਾਂ ਬਾਰੇ ਸੁਖਬੀਰ ਬਾਦਲ ਦੀਆਂ ਟਿੱਪਣੀਆਂ ਵਿੱਚ ਖਾਸਾ ਫਰਕ ਦਿੱਸਿਆ। ਬਾਦਲ ਨੇ ਆਪਣੇ ਸਿਆਸੀ ਵਿਰੋਧੀ ਤੋਂ ਚਾਵਲਾ ਨਾਲ ਤਸਵੀਰ ਬਾਰੇ ਜਵਾਬ ਦੇਣ ਦੀ ਮੰਗ ਕੀਤੀ ਜਦਕਿ 'ਆਪਣੇ ਬੰਦੇ' ਨੂੰ ਤਸਵੀਰ ਵਿੱਚ 'ਫਸਾਉਣ' ਲਈ ਪਾਕਿਸਤਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਇਹ ਵੀ ਪੜ੍ਹੋ: ਸਿੱਧੂ ਨੂੰ ਘੇਰਦੇ ਅਕਾਲੀ ਤੇ ਭਾਜਪਾਈਆਂ ਦੇ ਸਿੱਕੇ ਵੀ ਨਿੱਕਲੇ ਖੋਟੇ..!

ਸੁਖਬੀਰ ਬਾਦਲ ਨੇ ਕਿਹਾ ਕਿ ਗੋਪਾਲ ਸਿੰਘ ਚਾਵਲਾ ਦੇਸ਼ ਨੂੰ ਵੰਡਣ ਦੀਆਂ ਗਤੀਵਿਧਿਆ ਕਰ ਰਿਹਾ ਹੈ ਤੇ ਅਜਿਹੇ ਇਨਸਾਨ ਨਾਲ ਸਿੱਧੂ ਦੀ ਫ਼ੋਟੋ ਸਾਹਮਣੇ ਆਈ ਹੈ, ਜਿਸ ਬਾਰੇ ਨਵਜੋਤ ਸਿੱਧੂ ਨੂੰ ਜਵਾਬ ਦੇਣਾ ਹੋਵੇਗਾ। ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੀ ਗੋਪਾਲ ਚਾਵਲਾ ਦੀ ਸੈਲਫ਼ੀ ਸਾਹਮਣੇ ਆਉਣ ਬਾਰੇ ਸਫਾਈ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਲੌਂਗੋਵਾਲ ਨੂੰ ਪਾਕਿ ਸਰਕਾਰ ਨੇ ਹੀ ਗੋਪਾਲ ਸਿੰਘ ਨਾਲ ਖੜ੍ਹਾ ਕੀਤਾ ਸੀ।



ਸੁਖਬੀਰ ਬਾਦਲ ਦੀ ਅਗਵਾਈ ਵਿੱਚ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਨਾ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਧਰਨਾ ਦਿੱਤਾ। ਧਰਨੇ ਵਿੱਚ ਪਹੁੰਚੇ ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ।



ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੇ ਨਾਲ ਹੋਰ ਕਈ ਸਥਾਨਕ ਲੀਡਰਾਂ ਸਰਕਾਰ ਨੂੰ ਖੂਬ ਖਰੀਆਂ-ਖਰੀਆਂ ਸੁਣਾਈਆਂ ਤੇ ਗੰਨੇ ਦਾ ਭਾਅ 350 ਰੁਪਏ ਕੀਤਾ ਜਾਣ ਅਤੇ ਪੁਰਾਣੇ ਤੇ ਇਸ ਵਾਰ ਦੀ ਅਦਾਇਗੀ ਤੁਰੰਤ ਕਰਨ ਦੀ ਮੰਗ ਵੀ ਕੀਤੀ।