ਬਠਿੰਡਾ: ਲੋਕ ਸਭਾ ਚੋਣਾਂ ਵਿੱਚ ਮੁੱਖ ਮੁੱਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਬਣ ਗਿਆ ਹੈ। ਅੱਜ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਪਿੰਡ ਬਾਦਲ ਪਹੁੰਚ ਕੇ ਬਾਦਲਾਂ ਦੇ ਕੋਠੀ ਅੱਗੇ ਧਰਨਾ ਲਾ ਦਿੱਤਾ ਹੈ। ਉੱਧਰ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਬੇਅਦਬੀ ਕਰਵਾਈ ਹੈ, ਉਸ ਦੇ ਪਰਿਵਾਰ ਦਾ ਕੱਖ ਨਾ ਰਹੇ ਤੇ ਨਾਲ ਹੀ ਬੇਅਦਬੀ 'ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ।
ਮਾਨਸਾ ਵਿੱਚ ਆਪਣੀ ਪਤਨੀ ਹਰਸਿਮਰਤ ਬਾਦਲ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ। ਉਹ ਕਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਸੋਚ ਵੀ ਨਹੀਂ ਸਕਦੀ। ਉਨ੍ਹਾਂ ਨਾਲ ਹੀ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੇ ਪਰਿਵਾਰ ਦਾ ਕੱਖ ਨਾ ਰਹੇ ਤੇ ਬੇਅਦਬੀ 'ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਬੇਅਦਬੀ ਤਾਂ ਕਾਂਗਰਸ ਨੇ ਕਰਵਾਈ ਹੈ। ਉਨ੍ਹਾਂ ਕਿਹਾ ਕਿ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਸਰਕਾਰ ਬਣਾਉਣ ਵਾਲੇ ਹੁਣ ਕਿਸ ਮੂੰਹ ਨਾਲ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਬਰਗਾੜੀ ਮੋਰਚਾ ਦੀ ਅਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ 25 ਕਰੋੜ ਫੰਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਮੋਰਚਾ ਉਠਾ ਦਿੱਤਾ ਸੀ ਪਰ ਹੁਣ ਅਕਾਲੀ ਦਲ ਦੇ ਹੱਕ ਵਿੱਚ ਹਵਾ ਬਣਨ ਲੱਗੀ ਤਾਂ ਫਿਰ ਮੋਰਚਾ ਲਵਾ ਦਿੱਤਾ ਹੈ।
ਬੇਅਦਬੀ ਤੇ ਗੋਲੀ ਕਾਂਡ 'ਤੇ ਸੁਖਬੀਰ ਬਾਦਲ ਦਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
08 May 2019 06:09 PM (IST)
ਲੋਕ ਸਭਾ ਚੋਣਾਂ ਵਿੱਚ ਮੁੱਖ ਮੁੱਦਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਬਣ ਗਿਆ ਹੈ। ਅੱਜ ਬਰਗਾੜੀ ਮੋਰਚਾ ਦੇ ਲੀਡਰਾਂ ਨੇ ਪਿੰਡ ਬਾਦਲ ਪਹੁੰਚ ਕੇ ਬਾਦਲਾਂ ਦੇ ਕੋਠੀ ਅੱਗੇ ਧਰਨਾ ਲਾ ਦਿੱਤਾ ਹੈ। ਉੱਧਰ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਬੇਅਦਬੀ ਕਰਵਾਈ ਹੈ, ਉਸ ਦੇ ਪਰਿਵਾਰ ਦਾ ਕੱਖ ਨਾ ਰਹੇ ਤੇ ਨਾਲ ਹੀ ਬੇਅਦਬੀ 'ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ।
- - - - - - - - - Advertisement - - - - - - - - -