ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਲੀਡਰਾਂ ਨੇ ਅੱਜ ਆਪਣੀ ਸਰਕਾਰ ਵੇਲੇ ਹੋਈਆਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਖੰਡ ਪਾਠ ਆਰੰਭ ਕਰਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਣੇ ਅਕਾਲੀ ਲੀਡਰਾਂ ਨੇ ਜੋੜਿਆਂ ਦੀ ਸੇਵਾ ਕੀਤੀ। ਇੱਥੋਂ ਦੀ ਇਹ ਤਸਵੀਰ ਵਾਇਰਲ ਹੋਈ ਹੈ।
ਸੋਸ਼ਲ ਮੀਡੀਆ 'ਤੇ ਅਕਾਲੀ ਦਲ ਦੀ ਇਸ ਗੱਲ਼ੋਂ ਵੀ ਅਲੋਚਨਾ ਹੋ ਰਹੀ ਹੈ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਆਪਣੀਆਂ ਗਲਤੀਆਂ ਦਾ ਹੁਣ ਕਿਉਂ ਅਹਿਸਾਸ ਹੋਇਆ ਹੈ। ਲੋਕਾਂ ਦਾ ਮੰਨਣਾ ਹੈ ਕਿ ਮੁਆਫ਼ੀ ਮੰਗਣਾ ਸਿਰਫ਼ ਦਿਖਾਵਾ ਹੈ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਡਿੱਗ ਰਹੀ ਸਾਖ਼ ਨੂੰ ਬਚਾਇਆ ਜਾ ਸਕੇ।