ਪੜਚੋਲ ਕਰੋ
Advertisement
ਸੀਐਮ ਭਗਵੰਤ ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਭਲਕੇ ਅਬੋਹਰ 'ਚ ਦੇਵੇਗਾ ਰੋਸ ਧਰਨਾ
Abohar News : ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਅਬੋਹਰ ਵਿੱਚ ਧਰਨਾ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਇਸ ਧਰਨੇ ਦੀ ਅਗਵਾਈ ਕਰਾਂਗਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ
Punjab News : ਸ਼੍ਰੋਮਣੀ ਅਕਾਲੀ ਦਲ ,ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਖਿਲਾਫ ਭਲਕੇ ਅਬੋਹਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਵੇਰੇ 11.00 ਵਜੇ ਧਰਨਾ ਦਿੱਤਾ ਜਾਵੇਗਾ। ਬਾਦਲ ਨੇ ਇਹ ਐਲਾਨ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਕੀਤਾ। ਉਹ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਵੇਲੇ ਦਿੱਤੇ ਜਾ ਰਹੇ 700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਣ ਦੇ ਕੀਤੇ ਕਰਾਰ ਬਾਰੇ ਮੀਡੀਆ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰਿਪੋਰਟਾਂ ਦਾ ਹਵਾਲਾ ਦਿੰਦਿਆਂ ਰਾਜਸਥਾਨ ਦੇ ਆਗੂ ਹਨੂਮਾਨ ਬੇਨੀਵਾਲ ਨੇ ਦਾਅਵਾ ਕੀਤਾ ਹੈ ਕਿ ਵਾਧੂ ਪਾਣੀ ਛੱਡਣ ਦਾ ਵਾਅਦਾ ਭਗਵੰਤ ਮਾਨ ਨੇ ਐਤਵਾਰ ਨੂੰ ਬਠਿੰਡਾ ਵਿਚ ਕੀਤਾ ਹੈ।
Shiromani Akali Dal will hold dharna at Abohar against CM @BhagwantMann’s surrender on River waters to Rajasthan. I will lead the dharna. SAD denounces CM’s commitment to RLP president to increase water supply to Rajasthan from 700 cusecs to 1250 cusecs. We won’t allow this. https://t.co/ZioKfAdrgI
— Sukhbir Singh Badal (@officeofssbadal) May 23, 2023
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦਾ ਰਾਖਾ ਹੋਣ ਦੇ ਨਾਅਤੇ ਆਪ ਸਰਕਾਰ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਗੁਪ ਚੁੱਪ ਤਰੀਕੇ ਰਾਜਸਥਾਨ ਨੂੰ ਸਰੰਡਰ ਕਰਨ ਦੇ ਕੀਤੇ ਕਰਾਰ ਤੇ ਲੁੱਟ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ। ਬਾਦਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਇਹਨਾਂ ਰਿਪੋਰਟਾਂ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਪਰ ਇਕ ਦਿਨ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਨੇ ਚੁੱਪੀ ਧਾਰੀ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹਾ ਨਹੀਂ ਹੋਣ ਦਿਆਂਗੇ।
ਬਾਦਲ ਨੇ ਕਿਹਾ ਕਿ ਇਹ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਤਾਜ਼ਾ ਸਰੰਡਰ ਹੈ, ਜੋ ਇਸ ਵੱਲੋਂ ਪੰਜਾਬ ਅਤੇ ਪੰਥ ਦੇ ਹਰ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਕੀਤੇ ਧੋਖੇ ਦੇ ਲੰਬੇ ਇਤਿਹਾਸ ਦੀ ਨਿਰੰਤਰਤਾ ਹੀ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੀ ਅਗਵਾਈ ਕੀਤੀ ਤੇ ਇਹ ਪਾਣੀ ਹਰਿਆਣਾ ਤੇ ਦਿੱਲੀ ਨੂੰ ਦਿੱਤੇ ਤੇ ਭਗਵੰਤ ਮਾਨ ਇਸ ਲੁੱਟ ਪ੍ਰਤੀ ਅੱਖਾਂ ਮੀਟਦੇ ਰਹੇ ਹਨ।
ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪਣੇ ਆਕਾ ਕੇਜਰੀਵਾਲ ਦੀ ਹਦਾਇਤ ’ਤੇ ਭਗਵੰਤ ਮਾਨ ਨੇ ਹੁਣ ਰਾਜਸਥਾਨ ਨੂੰ ਵਾਧੂ ਦਰਿਆਈ ਪਾਣੀ ਦੇਣ ਦੇ ਇਕਰਾਰ ’ਤੇ ਸਹੀ ਪਾਈ ਹੈ ,ਜਿਸ ਨਾਲ ਪੰਜਾਬ ਦੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਦੀ ਤਬਾਹੀ ਮਚ ਜਾਵੇਗੀ ਤੇ ਸੂਬੇ ਦੇ ਅਰਥਚਾਰੇ ਨੂੰ ਵੀ ਵੱਡੀ ਸੱਟ ਵੱਜੇਗੀ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਲਈ ਹੀ ਇਸਦੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਵਿਚ ਥਾਂ ਮੰਗ ਕੇ ਚੰਡੀਗੜ੍ਹ ’ਤੇ ਆਪਣਾ ਬਣਦਾ ਦਾਅਵਾ ਸਰੰਡਰ ਕਰ ਦਿੱਤਾ ਸੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਦੇਸ਼
Advertisement