ਪਟਾਕਾ ਫੈਕਟਰੀ ਹਾਦਸੇ ਦੇ ਜ਼ਖਮੀਆਂ ਨੂੰ ਮਿਲੇ ਸੁਖਬੀਰ ਬਾਦਲ, ਦਿੱਤਾ ਕਾਰਵਾਈ ਦਾ ਹੁਕਮ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮਿਲਣ ਲਈ, ਹਾਲਚਾਲ ਪੁੱਛਣ ਲਈ AIIMS ਹਸਪਤਾਲ ਪਹੁੰਚੇ ਹਨ।

Sukhbir Badal: ਸ੍ਰੀ ਮੁੁਕਤਸਰ ਸਾਹਿਬ ਵਿੱਚ ਲੰਬੀ ਹਲਕੇ ਦੇ ਪਿੰਡ ਫਤੂਹੀ ਵਾਲਾ ਵਿਖੇ ਰਾਤ 2 ਵਜੇ ਪਟਾਕਿਆਂ ਦੀ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ ਪੰਜ ਕਾਮਿਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖ਼ਮੀ ਹੋ ਗਏ।
ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮਿਲਣ ਲਈ, ਹਾਲਚਾਲ ਪੁੱਛਣ ਲਈ AIIMS ਹਸਪਤਾਲ ਪਹੁੰਚੇ ਹਨ। ਸੁਖਬੀਰ ਬਾਦਲ ਨੇ ਇਹ ਜਾਣਕਾਰੀ ਆਪਣੇ ਐਕਸ ਹੈਂਡਲ 'ਤੇ ਦਿੱਤੀ।
ਲੰਬੀ ਹਲਕੇ ਦੇ ਪਿੰਡ ਫਤੂਹੀ ਵਾਲਾ ਵਿਖੇ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ, ਜਿਸ ਵਿੱਚ ਪੰਜ ਕਾਮਿਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜਖ਼ਮੀ ਹੋ ਗਏ ਦੀ ਖ਼ਬਰ ਸੁਣ ਕੇ ਦਿਲ ਨੂੰ ਡੂੰਘਾ ਸਦਮਾ ਪਹੁੰਚਿਆ । ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੈਨੂੰ ਦਿਲੋਂ ਹਮਦਰਦੀ ਹੈ, ਮੈਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ । ਜਖਮੀਆਂ… pic.twitter.com/E6Et4dVXeK
— Sukhbir Singh Badal (@officeofssbadal) May 30, 2025
ਸਖਬੀਰ ਬਾਦਲ ਨੇ ਐਕਸ 'ਤੇ ਟਵੀਟ ਕਰਦਿਆਂ ਹੋਇਆਂ ਲਿਖਿਆ ਕਿ ਲੰਬੀ ਹਲਕੇ ਦੇ ਪਿੰਡ ਫਤੂਹੀ ਵਾਲਾ ਵਿਖੇ ਪਟਾਕਿਆਂ ਦੀ ਫੈਕਟਰੀ ਵਿੱਚ ਹੋਏ ਧਮਾਕੇ, ਜਿਸ ਵਿੱਚ ਪੰਜ ਕਾਮਿਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜਖ਼ਮੀ ਹੋ ਗਏ ਦੀ ਖ਼ਬਰ ਸੁਣ ਕੇ ਦਿਲ ਨੂੰ ਡੂੰਘਾ ਸਦਮਾ ਪਹੁੰਚਿਆ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੈਨੂੰ ਦਿਲੋਂ ਹਮਦਰਦੀ ਹੈ, ਮੈਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ।
ਜਖਮੀਆਂ ਦਾ ਹਾਲ ਪਤਾ ਕਰਨ ਲਈ ਪਹਿਲਾਂ ਬਾਦਲ ਪਿੰਡ ਦੇ ਹਸਪਤਾਲ, ਫ਼ਿਰ ਏਮਜ਼ ਬਠਿੰਡਾ ਵਿਖੇ ਪੁੱਜ ਕੇ ਦਾਖ਼ਲ ਕਾਮਿਆਂ ਦੇ ਪਰਿਵਾਰਾਂ ਅਤੇ ਡਾਕਟਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ। ਜਿੱਥੇ ਮੈਂ ਆਪਣੇ ਵੱਲੋਂ ਮਦਦ ਦਾ ਵਿਸ਼ਵਾਸ ਦਿਵਾਇਆ, ਉੱਥੇ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਯੋਗ ਮਦਦ ਅਤੇ ਘਟਨਾ ਦੀ ਨਿਰਪੱਖ ਜਾਂਚ ਕਰਨ ਲਈ ਕਿਹਾ।
ਉੱਥੇ ਹੀ ਡੀਸੀ ਅਭਿਜੀਤ ਕਪਲਿਸ਼ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਟਾਕਾ ਫੈਕਟਰੀ ਚਲਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇੱਥੇ ਦੋ ਸੈੱਟਅੱਪ ਸਨ। ਇੱਕ ਪਾਸੇ ਪਟਾਕੇ ਬਣਾਏ ਜਾ ਰਹੇ ਸਨ, ਦੂਜੇ ਪਾਸੇ ਉਨ੍ਹਾਂ ਨੂੰ ਪੈਕ ਕੀਤਾ ਜਾ ਰਿਹਾ ਸੀ। ਰਾਤ ਨੂੰ ਪਟਾਕਿਆਂ ਨੂੰ ਅੱਗ ਲੱਗ ਗਈ ਤੇ ਧਮਾਕਾ ਹੋਇਆ। ਇਸ ਕਾਰਨ ਇਮਾਰਤ ਢਹਿ ਗਈ। ਉਸ ਸਮੇਂ ਕੁਝ ਕਾਮੇ ਉੱਥੇ ਕੰਮ ਕਰ ਰਹੇ ਸਨ। ਸਥਾਨਕ ਲੋਕਾਂ ਦੇ ਅਨੁਸਾਰ, ਫੈਕਟਰੀ ਦੋ ਮੰਜ਼ਿਲਾ ਸੀ। ਪਹਿਲੀ ਮੰਜ਼ਿਲ 'ਤੇ ਕੁਝ ਕਮਰੇ ਸਨ। ਸਾਰੇ ਕਾਮਿਆਂ ਲਈ ਫੈਕਟਰੀ ਵਿੱਚ ਹੀ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















