Punjab News: ਸਰਦੂਲਗੜ੍ਹ ਘੱਗਰ ਦੇ ਵਿੱਚ ਪਾੜ ਪੈਣ ਦੇ ਕਾਰਣ ਆਸ ਪਾਸ ਦੇ ਪਿੰਡਾਂ ਦੇ ਵਿੱਚ ਪਾਣੀ ਪਹੁੰਚ ਚੁੱਕਿਆ ਤੇ ਅੱਜ ਪਿੰਡਾਂ ਦੇ ਲੋਕਾਂ ਦਾ ਦਰਦ ਸੁਣਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਰਦੂਲਗੜ ਹਲਕੇ ਦੇ ਪਿੰਡ ਝੰਡਾ ਖੁਰਦ ਪਹੁੰਚੇ ਹਨ ਅਤੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਦੌਰਾਨ ਉਨ੍ਹਾਂ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਵੀ ਫੋਨ ਤੇ ਗੱਲਬਾਤ ਕਰਕੇ ਲੋਕਾਂ ਦਾ ਦਰਦ ਸੁਣਨ ਦੇ ਲਈ ਕਿਹਾ ਹੈ।


 



ਹੜ੍ਹਾਂ ਦੇ ਪਾਣੀ ਨਾਲ ਘਿਰੇ ਲੋਕਾਂ ਦਾ ਦਰਦ ਸੁਣਨ ਦੇ ਲਈ ਪਿੰਡ ਝੰਡਾ ਖੁਰਦ ਦੇ ਵਿੱਚ ਪਹੁੰਚੇ ਸੁਖਬੀਰ ਬਾਦਲ ਨੇ ਲੋਕਾਂ ਦੀ ਗੱਲਬਾਤ ਸੁਣੀ ਇਸ ਦੌਰਾਨ ਲੋਕਾਂ ਨੇ ਸੁਖਬੀਰ ਬਾਦਲ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਪਹੁੰਚਾਈ ਜਾ ਰਹੀ ਅਤੇ ਨਾ ਹੀ ਪਾਣੀ ਬੰਦ ਕਰਨ ਦੇ ਲਈ ਕਿਸੇ ਪ੍ਰਕਾਰ ਦੀ ਕੋਈ ਹੋਰ ਸਹਾਇਤਾ ਦਿੱਤੀ ਜਾ ਰਹੀ ਹੈ ਜਿਸ ਕਾਰਨ ਪਿੰਡਾਂ ਦੇ ਵਿੱਚ ਪਾਣੀ ਦਾਖ਼ਲ ਹੋਇਆ ਹੈ।


ਇਸ ਦੌਰਾਨ ਸੁਖਬੀਰ ਬਾਦਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਫੋਨ ਤੇ ਗੱਲਬਾਤ ਕੀਤੀ ਅਤੇ ਪਿੰਡਾਂ ਦੇ ਲੋਕਾਂ ਦਾ ਦਰਦ ਸੁਣੋ ਅਤੇ ਜਿਸ ਤਰ੍ਹਾਂ ਦੀ ਵੀ ਪਿੰਡਾਂ ਦੇ ਲੋਕ ਮਦਦ ਮੰਗ ਰਹੇ ਹਨ। ਉਨ੍ਹਾਂ ਨੂੰ ਮਦਦ ਦਿਓ ਉਹਨਾਂ ਕਿਹਾ ਕੇ ਲੋਕ ਆਪਣੇ ਪੱਧਰ ਤੇ ਟਰੈਕਟਰ ਟਰਾਲੀਆਂ ਦੇ ਨਾਲ ਮਿੱਟੀ ਦੇ ਬੰਨ ਲਗਾ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਉਹਨਾਂ ਇਹ ਵੀ ਕਿਹਾ ਕਿ ਤੁਰੰਤ ਇਹਨਾਂ ਲੋਕਾਂ ਨੂੰ ਮਦਦ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਘਰਾਂ ਨੂੰ ਬਚਾ ਸਕਣ । ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਸਮੇਂ ਲੋਕਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹਨ ਅਤੇ ਲੋਕਾਂ ਦਾ ਦਰਦ ਸੁਣਨ ਲਈ ਲੋਕਾਂ ਦੇ ਵਿੱਚ ਹਨ । ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦੇ ਸੇਵਾਦਾਰ ਹਰ ਜ਼ਿਲ੍ਹੇ ਦੇ ਵਿੱਚ ਲੋਕਾਂ ਦੀ ਮਦਦ ਕਰਨ ਦੇ ਲਈ ਜੁਟੇ ਹੋਏ ਹਨ ਅਤੇ ਜੇਕਰ ਕਿਸੇ ਨੂੰ ਕੋਈ ਵੱਡੀ ਸਮੱਸਿਆ ਹੈ ਤਾਂ ਉਹ ਤੁਰੰਤ ਸਾਡੀਆਂ ਟੀਮਾਂ ਦੇ ਨਾਲ ਸੰਪਰਕ ਕਰ ਸਕਦੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।