(Source: ECI/ABP News)
Punjab news: 'ਹਣ CM ਮਾਨ ਦੇ ਜ਼ਿਲ੍ਹੇ 'ਚ ਲੋਕ ਨਕਲੀ ਸ਼ਰਾਬ ਨਾਲ ਮਰ ਰਹੇ, ਹੁਣ ਅਸਤੀਫ਼ਾ ਕਿਉਂ ਨਹੀਂ ਦਿੰਦੇ', ਮੁੱਖ ਮੰਤਰੀ 'ਤੇ ਭੜਕੇ ਸੁਖਬੀਰ ਬਾਦਲ
Punjab news: ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਜਦੋਂ ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੀ ਮੌਤ ਹੋਈ ਸੀ ਤਾਂ ਭਾਗਵਤ ਸਿੰਘ ਮਾਨ ਨੇ ਐਮਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ ਪਰ ਅੱਜ ਉਨ੍ਹਾਂ ਦੇ ਹੀ ਜ਼ਿਲ੍ਹੇ ਵਿੱਚ ਨਕਲੀ ਸ਼ਰਾਬ ਨਾਲ ਲੋਕ ਮਰ ਰਹੇ ਹਨ, ਉਹ ਅਸਤੀਫ਼ਾ ਕਿਉਂ ਨਹੀਂ ਦਿੰਦੇ?
![Punjab news: 'ਹਣ CM ਮਾਨ ਦੇ ਜ਼ਿਲ੍ਹੇ 'ਚ ਲੋਕ ਨਕਲੀ ਸ਼ਰਾਬ ਨਾਲ ਮਰ ਰਹੇ, ਹੁਣ ਅਸਤੀਫ਼ਾ ਕਿਉਂ ਨਹੀਂ ਦਿੰਦੇ', ਮੁੱਖ ਮੰਤਰੀ 'ਤੇ ਭੜਕੇ ਸੁਖਬੀਰ ਬਾਦਲ Sukhbir badal reactions on cm bhagwant mann Punjab news: 'ਹਣ CM ਮਾਨ ਦੇ ਜ਼ਿਲ੍ਹੇ 'ਚ ਲੋਕ ਨਕਲੀ ਸ਼ਰਾਬ ਨਾਲ ਮਰ ਰਹੇ, ਹੁਣ ਅਸਤੀਫ਼ਾ ਕਿਉਂ ਨਹੀਂ ਦਿੰਦੇ', ਮੁੱਖ ਮੰਤਰੀ 'ਤੇ ਭੜਕੇ ਸੁਖਬੀਰ ਬਾਦਲ](https://feeds.abplive.com/onecms/images/uploaded-images/2024/03/25/6c983e0880d3ff6888b1098b4c7e816a1711381349281647_original.png?impolicy=abp_cdn&imwidth=1200&height=675)
Barnala news: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਤੋਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖ਼ਾਲਸਾ ਦੇ ਸਹੁਰੇ ਦੇ ਅਕਾਲ ਚਲਾਣੇ 'ਤੇ ਅਫ਼ਸੋਸ ਪ੍ਰਗਟ ਕਰਨ ਲਈ ਬਰਨਾਲਾ ਪਹੁੰਚੇ। ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਸਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ 'ਚ ਜ਼ਹਿਰੀਲੇ ਪਦਾਰਥਾਂ ਨਾਲ ਲੋਕ ਮਰ ਰਹੇ ਹਨ ਅਤੇ ਨਕਲੀ ਸ਼ਰਾਬ ਘਰ-ਘਰ ਖੁੱਲ੍ਹੇਆਮ ਵਿਕ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ਰਾਬੀ ਹੋ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ ਅਤੇ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।
ਇਹ ਵੀ ਪੜ੍ਹੋ: Hoshiarpur news: ਔਰਤ ਦੇ ਕਤਲ ਮਾਮਲੇ 'ਚ 4 ਲੋਕ ਗ੍ਰਿਫ਼ਤਾਰ, ਸਾਹਮਣੇ ਆਈ ਕਤਲ ਦੀ ਵਜ੍ਹਾ, ਪੜ੍ਹੋ ਪੂਰਾ ਮਾਮਲਾ
ਕਾਂਗਰਸ ਦੇ ਰਾਜ ਵਿੱਚ ਜਦੋਂ ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੀ ਮੌਤ ਹੋਈ ਸੀ ਤਾਂ ਭਾਗਵਤ ਸਿੰਘ ਮਾਨ ਨੇ ਐਮਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ ਪਰ ਅੱਜ ਉਨ੍ਹਾਂ ਦੇ ਹੀ ਜ਼ਿਲ੍ਹੇ ਵਿੱਚ ਨਕਲੀ ਸ਼ਰਾਬ ਨਾਲ ਲੋਕ ਮਰ ਰਹੇ ਹਨ, ਉਹ ਅਸਤੀਫ਼ਾ ਕਿਉਂ ਨਹੀਂ ਦਿੰਦੇ?
ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹੁਰੇ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਜਿਸ ਲਈ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਹਨ, ਜਿਨ੍ਹਾਂ ਦਾ ਉਹ ਵਿਸ਼ੇਸ਼ ਧੰਨਵਾਦ ਕਰਦੇ ਹਨ।
ਇਹ ਵੀ ਪੜ੍ਹੋ: Hola Mohalla news: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਰਵਾਏ ਗੱਤਕੇ ਦੇ ਮੁਕਾਬਲੇ, ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)