ਗਿਆਨੀ ਹਰਪ੍ਰੀਤ ਸਿੰਘ, ਰੱਖੜਾ ਤੇ ਚੰਦੂਮਾਜਰਾ ਨੇ ਕੇਂਦਰ ਨਾਲ ਮਿਲ ਕੇ ਅਕਾਲੀ ਦਲ ਨੂੰ ਖਤਮ ਕਰਨ ਦੀ ਰਚੀ ਸਾਜਿਸ਼, ਬਾਗੀਆਂ 'ਤੇ ਭੜਕੇ ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਨੇ ਬਾਗੀ ਧੜੇ 'ਤੇ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਲਈ ਵਿਰੋਧੀਆਂ ਨੇ ਕੇਂਦਰ ਨਾਲ ਮਿਲ ਕੇ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।
Punjab News: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਹੀ ਅੱਜ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਿਸ 'ਤੇ ਵੀ ਉਨ੍ਹਾਂ ਨੇ ਨਿਸ਼ਾਨਾ ਸਾਧਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਬਾਗੀ ਧੜੇ 'ਤੇ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਲਈ ਵਿਰੋਧੀਆਂ ਨੇ ਕੇਂਦਰ ਨਾਲ ਮਿਲ ਕੇ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਗਿਆਨੀ ਹਰਪ੍ਰੀਤ ਸਿੰਘ, ਰੱਖੜਾ ਤੇ ਚੰਦੂਮਾਜਰਾ ਨੇ ਕੇਂਦਰ ਨਾਲ ਮਿਲ ਕੇ ਅਕਾਲੀ ਦਲ ਨੂੰ ਖਤਮ ਕਰਨ ਲਈ ਸਾਜਿਸ਼ ਰਚੀ ਹੈ, ਜਿਸ ਤਹਿਤ ਹੀ ਗੁਰੂ ਘਰ ਵਾਸਤੇ ਕੁਰਬਾਨੀਆਂ ਦੇਣ ਵਾਲੀ ਪਾਰਟੀ ਨੂੰ ਦੋਸ਼ੀ ਬਣਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ 'ਤੇ ਕਾਬਜ਼ ਹੋਣ ਲਈ ਬਾਦਲ ਪਰਿਵਾਰ ਨੂੰ ਪਾਸੇ ਕਰਨ ਦੀ ਵਾਹ ਲਾ ਰਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਅਜਿਹੀਆਂ ਸਾਜਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ।
Today’s actions of the central agencies’ sponsored Akali faction prove that Giani Harpeet Singh defied the Hukamnama of December 2, 2024 which had specifically ordered against setting up of breakaway factions to weaken the Shiromani Akali Dal. The whole world knows that Harpreet… pic.twitter.com/OPA4JyhCN8
— Sukhbir Singh Badal (@officeofssbadal) August 11, 2025
ਸਾਰੀ ਦੁਨੀਆਂ ਜਾਣਦੀ ਹੈ ਕਿ ਹਰਪ੍ਰੀਤ ਸਿੰਘ ਨੇ ਸਿੱਖ ਅਤੇ ਪੰਜਾਬ ਵਿਰੋਧੀ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਖਾਲਸਾ ਪੰਥ, ਪੰਜਾਬ ਅਤੇ ਅਕਾਲੀ ਦਲ ਨੂੰ ਵੰਡਣ ਅਤੇ ਕਮਜ਼ੋਰ ਕਰਨ ਲਈ ਨਾਰਾਜ਼ ਤੱਤਾਂ ਨਾਲ ਮਿਲ ਕੇ ਇੱਕ ਸਾਜ਼ਿਸ਼ ਰਚੀ ਹੈ। ਇਸ ਸਾਜ਼ਿਸ਼ ਦੇ ਹਿੱਸੇ ਵਜੋਂ ਮੈਨੂੰ ਪੰਥ ਵਿੱਚੋਂ ਕੱਢਣ ਲਈ ਇੱਕ ਦਰਜ਼ੀ ਸ਼ਿਕਾਇਤ ਵੀ ਕੀਤੀ ਗਈ ਸੀ। ਇਹ ਵੀ ਇੱਕ ਜਾਣਿਆ-ਪਛਾਣਿਆ ਤੱਥ ਹੈ ਕਿ ਗਿਆਨੀ ਹਰਪ੍ਰੀਤ ਨੇ ਸਾਜ਼ਿਸ਼ ਨੂੰ ਪੂਰਾ ਕਰਨ ਲਈ ਮੇਰੇ ਵਿਰੁੱਧ ਸਾਜ਼ਿਸ਼ ਰਚੀ ਸੀ ਭਾਵੇਂ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਸਿਰ ਝੁਕਾ ਲਿਆ ਸੀ ਅਤੇ ਅਕਾਲੀ ਸਰਕਾਰ ਦੌਰਾਨ ਕਿਸੇ ਵੀ ਵਿਅਕਤੀ ਦੁਆਰਾ ਕੀਤੇ ਗਏ ਕਿਸੇ ਵੀ ਗਲਤ ਕੰਮ ਦੀ ਪੂਰੀ ਜ਼ਿੰਮੇਵਾਰੀ ਲਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















