Ludhiana news: ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਦੇ ਪ੍ਰਧਾਨ ਦੀ ਅਗਵਾਈ ਦੇ ਵਿੱਚ ਇੱਕ ਅਹਿਮ ਬੈਠਕ ਹੋਈ।


ਇਸ ਬੈਠਕ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸੀਐਮ ਭਗਵੰਤ ਮਾਨ ਨਕਲੀ ਮੁੱਖ ਮੰਤਰੀ ਹੈ। ਉਨ੍ਹਾਂ ਕਿਹਾ ਕਿ ਹਰਜੋਤ ਬੈਂਸ 'ਤੇ ਪਰਚਾ ਹੋਣਾ ਚਾਹੀਦਾ ਹੈ, ਕਿਉਂਕਿ ਸਾਡੇ ਦੇਸ਼ ਵਿੱਚ ਇਹ ਕਾਨੂੰਨ ਹੈ, ਜੇਕਰ ਕੋਈ ਕਿਸੇ ਦਾ ਵੀ ਨਾ ਖੁਦਕੁਸ਼ੀ ਪੱਤਰ ਦੇ ਵਿੱਚ ਲਿਖਦਾ ਹੈ ਜਾਂ ਆਪਣੀ ਖੁਦਕੁਸ਼ੀ ਲਈ ਉਸ ਨੂੰ ਜਿੰਮੇਵਾਰ ਦੱਸਦਾ ਹੈ ਤਾਂ ਉਸ ਤੇ ਸਿੱਧਾ ਪਰਚਾ ਹੁੰਦਾ ਹੈ।


ਇਹ ਵੀ ਪੜ੍ਹੋ: Punjab news: ਮੂਸੇਵਾਲਾ ਦੇ ਚਾਹੁਣ ਵਾਲਿਆਂ ਨੇ ਮਾਪਿਆਂ ਨਾਲ ਵੰਡਾਇਆ ਦੁੱਖ, ਬਲਕੌਰ ਸਿੰਘ ਨੇ ਲੋਕਾਂ ਨੂੰ ਦਿੱਤੀ ਇਹ ਸਲਾਹ, ਕਿਹਾ- ਆਉਣ ਵਾਲੀਆਂ ਚੋਣਾਂ 'ਚ...



ਪਰ ਹਾਲੇ ਤੱਕ ਸਰਕਾਰ ਨੇ ਪਰਚਾ ਨਹੀਂ ਕੀਤਾ। ਸੁਖਬੀਰ ਬਾਦਲ ਨੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਮਨਸੂਬਿਆਂ ਤੋਂ ਜਰੂਰ ਅਗਾਹ ਰਹਿਣ ਕਿਉਂਕਿ ਆਮ ਆਦਮੀ ਪਾਰਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ,ਜਦੋਂ ਕਿ ਸੁਪਰੀਮ ਕੋਰਟ ਨੇ ਸਿੱਧਾ ਕਿਹਾ ਹੈ ਕਿ ਸਰਕਾਰ ਇਸ 'ਤੇ ਫੈਸਲਾ ਲਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰਿਹਾਈ ਰੱਦ ਕਰ ਦਿੱਤੀ। 


ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਸ਼ਨਾਖਤ ਬਲਵਿੰਦਰ ਕੌਰ ਵਜੋਂ ਹੋਈ ਹੈ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ। 


ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।


ਇਹ ਵੀ ਪੜ੍ਹੋ: Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹੱਕ 'ਚ ਡਟੀ 'ਆਪ', ਕੰਗ ਬੋਲੇ...ਬੇਈਮਾਨ ਚਾਲਾਂ ਦਾ ਗਵਾਹ ਹੋਣਾ ਸੱਚਮੁੱਚ ਨਿਰਾਸ਼ਾਜਨਕ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।