ਪੜਚੋਲ ਕਰੋ

ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਇੱਕ ਵੱਡਾ ਮੋਰਚਾ ਲਾਵੇਗਾ ਅਕਾਲੀ ਦਲ, ਸੁਖਬੀਰ ਬਾਦਲ ਦੀ ਚੇਤਾਵਨੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਾਣੀ ਦੇ ਮੁੱਦੇ ‘ਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡਾ ਮੋਰਚਾ ਲਾਉਣ ਦੀ ਚੇਤਾਵਨੀ ਵੀ ਦਿੱਤੀ ਹੈ।

Punjab News: BBMB ਵਲੋਂ ਹਰਿਆਣਾ ਨੂੰ ਪਾਣੀ ਦੇਣ ਦਾ ਮਾਮਲਾ ਤੁਲ ਫੜਦਾ ਜਾ ਰਿਹਾ ਹੈ, ਇਸ ਮਾਮਲੇ ਨੂੰ ਲੈਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਸਿਆਸੀ ਲੜਾਈ ਸ਼ੁਰੂ ਹੋ ਗਈ ਹੈ, ਆਗੂ ਇੱਕ-ਦੂਜੇ ‘ਤੇ ਬਿਆਨਬਾਜ਼ੀ ਕਰ ਰਹੇ ਹਨ। ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਮੁੱਦੇ ‘ਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ, “ਪੰਜਾਬ ਦੇ ਗੁਆਂਢੀ ਰਾਜ ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਾਡੇ ਪੰਜਾਬ ਦੇ ਪਾਣੀਆਂ ਦੀ ਲੁੱਟ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀ ਮੀਟਿੰਗ ਵਿੱਚ ਭਾਖੜਾ ਡੈਮ ਤੋਂ ਪੰਜਾਬ ਦੇ ਪਾਣੀ ਖੋਹਣ ਲਈ ਪੰਜਾਬ ਵਿਰੁੱਧ ਇੱਕਜੁੱਟ ਹੋ ਗਏ ਹਨ।

ਪੰਜਾਬ ਦੇ ਕੁਦਰਤੀ ਸਰੋਤਾਂ ਦੀ ਇਹ ਲੁੱਟ ਅਤੇ ਸ਼ਰੇਆਮ ਧੱਕੇਸ਼ਾਹੀ ਪੰਜਾਬ ਦੇ ਕਿਸਾਨਾਂ ਤੋਂ ਇੱਕ ਬਦਲਾ ਲੈਣ ਵਾਲੀ ਭਾਵਨਾ ਜਾਪਦੀ ਹੈ ਅਤੇ ਜੇਕਰ ਇਸਨੂੰ ਸ਼ੁਰੂਆਤੀ ਦੌਰ ਵਿੱਚ ਹੀ ਰੋਕਿਆ ਨਾ ਗਿਆ ਤਾਂ ਇਹ ਸਾਡੀ ਕਿਸਾਨੀ ਅਤੇ ਆਰਥਿਕਤਾ ਨੂੰ ਤਬਾਹ ਕਰ ਦੇਵੇਗੀ । ਮੀਡੀਆ ਵਿੱਚ ਪੰਜਾਬ ਦੇ ਪਾਣੀ ਪੰਜਾਬ ਲਈ ਪਰ ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਵਾਧੂ ਪਾਣੀ ਛੱਡਣ ਦਾ ਭਰੋਸਾ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਦੋਗਲੀ ਨੀਤੀ ਵਾਲੀ ਚਾਲ ਖੇਡ ਰਿਹਾ ਹੈ ।

ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਦੀ ਇਸ ਦੋਗਲੀ ਨੀਤੀ ਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦੇਵੇਗਾ । ਅਸੀਂ ਮੰਗ ਕਰਦੇ ਹਾਂ ਕਿ :

  1. ਭਾਖੜਾ-ਬਿਆਸ ਪ੍ਰਬੰਧਨ ਬੋਰਡ 'ਚ ਪੰਜਾਬ ਦੇ ਪ੍ਰਤੀਨਿਧੀ (ਬਿਜਲੀ ਵਿਭਾਗ) ਨੂੰ ਮੈਂਬਰ ਵਜੋਂ ਤੁਰੰਤ ਬਹਾਲ ਕੀਤਾ ਜਾਵੇ।
  2. ਪੰਜਾਬ ਦੇ ਪੱਖ ਨੂੰ ਅੱਖੋਂ ਪਰੋਖੇ ਕਰ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਦਿੱਤੀ ਗਈ ਮਨਜ਼ੂਰੀ ਨੂੰ ਤੁਰੰਤ ਰੱਦ ਕੀਤਾ ਜਾਵੇ ।
  3. ਆਮ ਆਦਮੀ ਪਾਰਟੀ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਕਾਰਵਾਈ ਕਰੇ ਕਿ ਪੰਜਾਬ ਵਿੱਚੋਂ ਕਿਸੇ ਵੀ ਹੈੱਡ ਵਰਕਸ ਰਾਹੀਂ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ ਅਤੇ ਹਰਿਆਣਾ ਨੂੰ ਪਹਿਲਾਂ ਛੱਡੇ ਜਾ ਰਹੇ ਵਾਧੂ ਪਾਣੀ ਨੂੰ ਵੀ ਰੋਕਿਆ ਜਾਵੇ ।

ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਜਿਹਾ ਨਾ ਕਰਕੇ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਦਬਾਅ ਅੱਗੇ ਝੁਕ ਜਾਂਦਾ ਹੈ ਅਤੇ ਪੰਜਾਬ ਦੇ ਹਿੱਤਾਂ ਨੂੰ ਵੇਚ ਦਿੰਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਇੱਕ ਵੱਡਾ ਮੋਰਚਾ ਲਗਾਵੇਗਾ।”

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget