ਪੜਚੋਲ ਕਰੋ
Advertisement
Operation Blue Star : ਸੁਖਬੀਰ ਬਾਦਲ ਯਾਦ ਦੁਆਏ ਆਪ੍ਰੇਸ਼ਨ ਬਲੂ ਸਟਾਰ ਦੇ ਉਹ ਪਲ ! ਬੋਲੇ, ਅੱਜ ਦੇ ਦਿਨ ਪੰਜਾਬ ਨੂੰ ਬਾਕੀ ਦੇਸ਼-ਦੁਨੀਆਂ ਨਾਲੋਂ ਕੱਟ ਦਿੱਤਾ ਗਿਆ...
Amritsar News: ਜੂਨ 1984 'ਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਆਉਂਦਿਆਂ ਹੀ ਪੰਜਾਬ ਪਾਰਾ ਚੜ੍ਹ ਗਿਆ ਹੈ। ਇੱਕ ਪਾਸੇ ਪੰਜਾਬ ਸਰਕਾਰ ਨੇ ਸੁਰੱਖਿਆ ਵਧਾ ਦਿੱਤੀ ਹੈ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਦੀ ਬਿਆਨਬਾਜ਼ੀ
ਸ਼ੰਕਰ ਦਾਸ ਦੀ ਰਿਪੋਰਟ
Amritsar News: ਜੂਨ 1984 'ਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਆਉਂਦਿਆਂ ਹੀ ਪੰਜਾਬ ਪਾਰਾ ਚੜ੍ਹ ਗਿਆ ਹੈ। ਇੱਕ ਪਾਸੇ ਪੰਜਾਬ ਸਰਕਾਰ ਨੇ ਸੁਰੱਖਿਆ ਵਧਾ ਦਿੱਤੀ ਹੈ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਦੀ ਬਿਆਨਬਾਜ਼ੀ ਵੀ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੂਨ 1984 ਸਿੱਖ ਕੌਮ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਦੁਖਾਂਤ ਹੈ। 2 ਜੂਨ 1984 ਨੂੰ ਯਾਨੀ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਕਰਫਿਉ ਨਾਲ ਹੋਇਆ ਸੀ।
ਉਨ੍ਹਾਂ ਨੇ ਕਿਹਾ ਹੈ ਕਿ ਕਰਫਿਉ ਦਿਨ ਭਰ ਜਾਰੀ ਰਿਹਾ। ਸ਼ਾਮ ਦੇ 6 ਕੁ ਵਜੇ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੂਰਦਰਸ਼ਨ ਤੇ ਆਲ ਇੰਡੀਆ ਰੇਡੀਉ 'ਤੇ 40 ਮਿੰਟ ਦੇ ਭਾਸ਼ਣ ਤੋਂ ਬਾਅਦ ਅੰਮ੍ਰਿਤਸਰ ਨੂੰ ਫੌਜ ਦੇ ਹਵਾਲਾ ਕਰ ਦਿੱਤਾ ਸੀ। ਪੰਜਾਬ ਵਿੱਚ ਬਾਹਰ ਆਉਣ-ਜਾਣ 'ਤੇ ਮੁਕੰਮਲ ਰੋਕ ਲਗਾ ਦਿੱਤੀ ਗਈ ਸੀ। ਪੰਜਾਬ ਨੂੰ ਬਾਕੀ ਦੇਸ਼-ਦੁਨੀਆਂ ਨਾਲੋਂ ਪੂਰੀ ਤਰ੍ਹਾਂ ਕੱਟ ਦਿੱਤਾ ਗਿਆ ਸੀ ਤੇ ਪੰਜਾਬ, ਇਸਦੇ ਨਾਲ ਲਗਦੇ ਸੂਬਿਆਂ ਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ। ਸ਼ਹਿਰਾਂ ਦੇ ਗਲੀਆਂ ਮੁਹੱਲਿਆਂ ਵਿਚ ਫ਼ੌਜ ਹਰਲ ਹਰਲ ਕਰਦੀ ਫਿਰ ਰਹੀ ਸੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2 ਜੂਨ 1984 ਨੂੰ ਇੰਦਰਾ ਗਾਂਧੀ ਨੇ ਪੂਰਾ ਪੰਜਾਬ ਫੌਜ ਹਵਾਲੇ ਕਰ ਕਰਫਿਓ ਲਗਾ ਦਿੱਤਾ, ਪੰਜਾਬ ਵਿੱਚ ਬਾਹਰ ਆਉਣ- ਜਾਣ 'ਤੇ ਮੁਕੰਮਲ ਰੋਕ ਲਗਾ ਦਿੱਤੀ ਗਈ। ਪੰਜਾਬ ਨੂੰ ਬਾਕੀ ਦੇਸ਼-ਦੁਨੀਆਂ ਨਾਲੋਂ ਪੂਰੀ ਤਰ੍ਹਾਂ ਕੱਟ ਦਿੱਤਾ ਗਿਆ। ਫੌਜਾਂ ਨੇ ਬਾਕੀ ਸੂਬਿਆਂ ਨਾਲ ਲੱਗਦੀ ਪੰਜਾਬ ਦੀ ਹਰ ਸਰਹੱਦ ਨੂੰ ਸੀਲ ਕਰ ਦਿੱਤਾ ਤੇ ਵਿਦੇਸ਼ੀ ਪੱਤਰਕਾਰਾਂ ਨੂੰ ਗ੍ਰਿਫਤਾਰ ਕਰਕੇ ਜਾਂ ਬਾਹਰ ਕੱਢ ਕੇ ਮੀਡੀਆ ਬਲੈਕਆਊਟ ਲਗਾ ਦਿੱਤਾ।
ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਬਾਕੀ ਬਚਿਆ ਇਕੱਲਾ ਵਿਦੇਸ਼ੀ ਪੱਤਰਕਾਰ ਐਸੋਸੀਏਟਡ ਪ੍ਰੈੱਸ ਦਾ ਬ੍ਰਹਮਾ ਚੇਲਾਨੀ ਸੀ ਤੇ ਜਿਸ ਦੀਆਂ ਰਿਪੋਰਟਾਂ ਨੇ ਦੁਨੀਆ ਨੂੰ ਭਾਰਤੀ ਫੌਜ ਦੁਆਰਾ ਹਮਲੇ ਦੌਰਾਨ ਕੀਤੀਆਂ ਗਈਆਂ ਵਧੀਕੀਆਂ ਬਾਰੇ ਸੁਚੇਤ ਕੀਤਾ ਸੀ। ਭਾਰਤ ਸਰਕਾਰ ਨੇ ਕਿਸੇ ਵੀ ਸੰਚਾਰ ਦੀ ਸੰਭਾਵਨਾ ਨੂੰ ਘਟਾਉਣ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਹੋਰ ਮਹੱਤਵਪੂਰਨ ਸਥਾਨਾਂ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਬਿਜਲੀ ਬੰਦ ਕਰਨ ਦੇ ਆਦੇਸ਼ ਦਿੱਤੇ ਸਨ।
ਦਰਅਸਲ 'ਚ ‘ਆਪਰੇਸ਼ਨ ਬਲੂ ਸਟਾਰ’ ਭਾਵੇਂ 6 ਜੂਨ 1984 ਨੂੰ ਹੋਇਆ ਸੀ ਪਰ ਇਸ ਦੀ ਤਿਆਰੀ ਬਹੁਤ ਸਮਾਂ ਪਹਿਲਾਂ ਹੀ ਹੋ ਚੁੱਕੀ ਸੀ। 1 ਜੂਨ ਨੂੰ ਹੋਈ ਗੋਲੀਬਾਰੀ ਮਗਰੋਂ ਅਗਲੀ ਸਵੇਰ ਯਾਨੀ 2 ਜੂਨ ਨੂੰ ਸਿੱਖ ਸੰਗਤਾਂ ਵਹੀਰਾਂ ਘੱਤ ਕੇ ਸ੍ਰੀ ਦਰਬਾਰ ਸਾਹਿਬ ਵੱਲ ਤੁਰ ਪਈਆਂ ਕਿ ਸੀਆਰਪੀਐਫ ਨੇ ਸ੍ਰੀ ਦਰਬਾਰ ਸਾਹਿਬ ਵੱਲ ਗੋਲੀ ਚਲਾਈ ਹੈ। ਸਰਕਾਰ ਨੇ ਸਾਰੀਆਂ ਅਖ਼ਬਾਰਾਂ ਬੰਦ ਕਰ ਦਿੱਤੀਆਂ ਕਿਉਂਕਿ ਭਾਰਤ ਸਰਕਾਰ ਚਾਹੁੰਦੀ ਸੀ ਕਿ ਉਸ ਦੇ ਇਸ ਦੀ ਰਿਪੋਰਟ ਕਿਸੇ ਤੱਕ ਨਾ ਪੁੱਜੇ। ਇਸ ਲਈ ਅੰਮ੍ਰਿਤਸਰ ਵਿੱਚ ਤਾਇਨਾਤ ਵਿਦੇਸ਼ੀ ਪੱਤਰਕਾਰਾਂ ਨੂੰ ਪੰਜਾਬ ਵਿੱਚੋਂ ਬਾਹਰ ਚਲੇ ਜਾਣ ਦੀ ਫ਼ਰਮਾਨ ਜਾਰੀ ਕਰ ਦਿੱਤੇ ਗਏ।
ਦੱਸ ਦੇਈਏ ਕਿ ਉਸ ਸਮੇਂ ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕ ਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤਾ ਗਿਆ ਹਮਲਾ ‘ਆਪਰੇਸ਼ਨ ਬਲੂ ਸਟਾਰ’ ਵਜੋਂ ਜਾਣਿਆ ਜਾਂਦਾ ਹੈ। ਸਰਕਾਰ ਮੁਤਾਬਕ ਇਹ ਹਮਲਾ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਅਕਾਲ ਤਖ਼ਤ ਉੱਤੇ ਕਬਜ਼ਾ ਕਰੀ ਬੈਠੇ ਹਥਿਆਰਬੰਦ ਖਾੜਕੂਆਂ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚੋਂ ਕੱਢਣ ਲਈ ਕੀਤਾ ਗਿਆ ਸੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement