ਪੜਚੋਲ ਕਰੋ

Sukhbir Badal: ਸੁਖਬੀਰ ਬਾਦਲ ਦਾ ਮੁਆਫੀਨਾਮਾ ਆਇਆ ਸਾਹਮਣੇ! ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਜਨਤਕ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਜਨਤਕ ਕਰ ਦਿੱਤਾ ਗਿਆ ਹੈ।

Sukhbir Badal's Apology Letter: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਜਨਤਕ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।

ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸੁਖਬੀਰ ਬਾਦਲ ਨੂੰ 2007 ਤੋਂ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀ ਠਹਿਰਾਇਆ ਸੀ। ਇਸ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਸੀ। ਇਸ ਦੇ ਮੱਦੇਨਜ਼ਰ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਲਬੰਦ ਲਿਫ਼ਾਫ਼ੇ ਵਿੱਚ ਸਪੱਸ਼ਟੀਕਰਨ ਦਿੱਤਾ ਸੀ।

ਇਸ ਪੱਤਰ ਨੂੰ ਅੱਜ ਜਨਤਕ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਲਿਫ਼ਾਫ਼ਾਬੰਦ ਸਪੱਸ਼ਟੀਕਰਨ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਲਦੀ ਹੀ ਪੰਜ ਸਿੰਘ ਸਾਹਿਬਾਨ ਨਾਲ ਮੀਟਿੰਗ ਕਰਕੇ ਇਸ ਸਬੰਧੀ ਆਪਣਾ ਫੈਸਲਾ ਦੇਣਗੇ।

ਇਸ ਸਪੱਸ਼ਟੀਕਰਨ ਵਿੱਚ ਲਿਖਿਆ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ 24 ਸਤੰਬਰ 2015 ਨੂੰ ਸ੍ਰੀ ਅਕਾਲ ਵਿਖੇ ਹੋਈ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਗੁਰਮਤਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮਾਂ 'ਤੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁਆਫ਼ੀ ਪੱਤਰ ਸੌਂਪਿਆ ਗਿਆ ਸੀ। ਇਸ ਵਿੱਚ ਉਨ੍ਹਾਂ ਦੇ ਵਿਰੁੱਧ ਜੋ ਵੀ ਲਿਖਿਆ ਗਿਆ ਹੈ, ਉਹ ਆਪਣੀ ਝੋਲੀ ਪਾਉਂਦੇ ਹਨ ਤੇ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇਣਗੇ, ਉਹ ਵੀ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਇਸ ਮੁਆਫ਼ੀਨਾਮੇ ਵਿੱਚ ਉਨ੍ਹਾਂ ਨੇ ਆਪਣੇ ਪਿਤਾ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਿਖੀ ਚਿੱਠੀ ਨੂੰ ਵੀ ਸ਼ਾਮਲ ਕੀਤਾ ਹੈ ਤੇ ਉਸ ਦਾ ਹਵਾਲਾ ਵੀ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget