Punjab News: ਆਮ ਆਦਮੀ ਪਾਰਟੀ ਵੱਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਐਕਸ਼ਨ ਦੇ ਸਟੈਂਡ ਨੂੰ ਸਹੀ ਕਰਾਰ ਦੇਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਸੂਬੇ ’ਚ ਗ਼ੈਰ ਸੰਵਿਧਾਨਕ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ।


ਦੱਸ ਦਈਏ ਕਿ ਸ਼ੁਰੂ ਵਿੱਚ ਸਿਆਸੀ ਪਾਰਟੀਆਂ ਇਸ ਐਕਸ਼ਨ ਬਾਰੇ ਖਾਮੋਸ਼ ਸੀ। ਕੁਝ ਖਾਲਿਸਤਾਨ ਪੱਖੀ ਧਿਰਾਂ ਤੋਂ ਇਲਾਵਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਨੇ ਇਸ ਐਕਸ਼ਨ ਦਾ ਵਿਰੋਧ ਕੀਤਾ ਸੀ। ਹੁਣ ਆਮ ਆਦਮੀ ਪਾਰਟੀ ਨੇ ਖੁੱਲ੍ਹ ਤੇ ਇਸ ਐਕਸ਼ਨ ਦੀ ਹਮਾਇਤ ਕੀਤੀ ਹੈ ਤਾਂ ਅਕਾਲੀ ਦਲ ਨੇ ਇਸ ਦੇ ਉਲਟ ਸਟੈਂਡ ਲਿਆ ਹੈ।


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਸਿਰਫ ਸ਼ੱਕ ਦੇ ਆਧਾਰ ’ਤੇ ਵੱਡੀ ਗਿਣਤੀ ਨੌਜਵਾਨ ਗ੍ਰਿਫ਼ਤਾਰ ਕੀਤੇ ਜਾ ਰਹੇ ਹਨ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਵਕੀਲਾਂ ਦੀ 15 ਮੈਂਬਰੀ ਕਮੇਟੀ ਬਣਾਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ’ਚ ਪਾਰਟੀ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗੀ।


ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਵਧੀਕੀ ਹੋਣ ਦੇ ਮਾਮਲੇ ਪਾਰਟੀ ਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ ਦਿਵਾਇਆ ਜਾ ਸਕੇ। ਦੂਜੇ ਪਾਸੇ ਕਾਂਗਰਸ ਤੇ ਬੀਜੇਪੀ ਇਸ ਐਕਸ਼ਨ ਦਾ ਸਵਾਗਤ ਕਰ ਰਹੀਆਂ ਹਨ।


ਇਹ ਵੀ ਪੜ੍ਹੋ: Mice Afraid of Bananas: ਚੂਹਿਆਂ ਦਾ ਸਭ ਤੋਂ ਵੱਡਾ ਦੁਸ਼ਮਣ ਬਿੱਲੀਆਂ ਨਹੀਂ ਸਗੋਂ ਕੇਲਾ, ਆਖਰ ਕੇਲਿਆਂ ਤੋਂ ਦੂਰ ਕਿਉਂ ਦੌੜਦੇ ਚੂਹੇ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Milk Price: ਕੀ ਤੁਸੀਂ ਜਾਣਦੇ ਹੋ ਕਿਸ ਪਸ਼ੂ ਦਾ ਹੁੰਦਾ ਸਭ ਤੋਂ ਮਹਿੰਗਾ ਦੁੱਧ? ਆਖਰ ਕਿਉਂ ਵਿਕ ਰਿਹਾ 13 ਹਜ਼ਾਰ ਰੁਪਏ ਲੀਟਰ