ਸੁਖਬੀਰ ਬਾਦਲ ਦਾ ਵੱਡਾ ਐਲਾਨ, ਅਕਾਲੀ ਦਲ ਦੀ ਸਰਕਾਰ 'ਚ ਹੋਏਗਾ ਦਲਿਤ ਉੱਪ ਮੁੱਖ ਮੰਤਰੀ
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਦਲਿਤ ਉੱਪ ਮੁੱਖ ਮੰਤਰੀ ਬਣਾਇਆ ਜਾਵੇਗਾ। ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਹਾੜੇ 'ਤੇ ਸੁਖਬੀਰ ਬਾਦਲ ਦਾ ਐਲਾਨ ਵੱਡੇ ਮਾਇਨੇ ਰੱਖਦਾ ਹੈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਆਦਰਸ਼ਾਂ 'ਤੇ ਚੱਲਣ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਣ ਮਹਿਸੂਸ ਕਰਦਾ ਹੈ। ਕਮਜ਼ੋਰ ਵਰਗਾਂ ਤੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਅਸੀਂ ਵਚਨਬੱਧ ਹਾਂ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਂਦੀ ਹੈ ਤਾਂ ਡਿਪਟੀ ਸੀਐਮ ਦਲਿਤ ਹੋਵੇਗਾ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ 130ਵੇਂ ਜਨਮ ਦਿਵਸ ਮੌਕੇ ਮੈਂ ਵਾਅਦਾ ਕਰਦਾ ਹਾਂ ਕਿ 2022 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸੂਬੇ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ਤੋਂ ਹੋਵੇਗਾ। ਦੁਆਬੇ ਵਿੱਚ ਅਸੀਂ ਬਾਬਾ ਸਾਹਿਬ ਦੇ ਨਾਂ 'ਤੇ ਇੱਕ ਯੂਨੀਵਰਸਿਟੀ ਵੀ ਸਥਾਪਤ ਕਰਾਂਗੇ।
ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਨੇ ਵੀਡੀਆ ਜਾਰੀ ਕਰ ਲਾਏ ਕੈਪਟਨ ਤੇ ਮੋਦੀ ਸਰਕਾਰ ਨੂੰ ਰਗੜੇ, ਗੁੱਸੇ 'ਚ ਲਾਏ ਵੱਡੇ ਇਲਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin