Punjab Breaking News Live 7 August: ਸੁਖਬੀਰ ਬਾਦਲ ਦੇ ਡ੍ਰੀਮ ਪ੍ਰੋਜੈਕਟ ਨੂੰ ਝਟਕਾ, ਝੋਨੇ ਦੇ ਚੱਕਰਾਂ ਨੇ ਧਰਤੀ ਹੇਠਲੇ ਪਾਣੀ ਦਾ ਵਧਾਇਆ ਸੰਕਟ, ਤੀਆਂ ਮੌਕੇ ਅੱਜ ਪੰਜਾਬ 'ਚ ਛੁੱਟੀ?

Punjab Breaking News Live 7 August: ਸੁਖਬੀਰ ਬਾਦਲ ਦੇ ਡ੍ਰੀਮ ਪ੍ਰੋਜੈਕਟ ਨੂੰ ਝਟਕਾ, ਝੋਨੇ ਦੇ ਚੱਕਰਾਂ ਨੇ ਧਰਤੀ ਹੇਠਲੇ ਪਾਣੀ ਦਾ ਵਧਾਇਆ ਸੰਕਟ, ਤੀਆਂ ਮੌਕੇ ਅੱਜ ਪੰਜਾਬ 'ਚ ਛੁੱਟੀ?

ABP Sanjha Last Updated: 07 Aug 2024 12:18 PM
Punjab News: ਪੰਜਾਬ 'ਚ ਹੋ ਰਹੀ ਨਕਲੀ ਡੀਏਪੀ ਖਾਦ ਦੀ ਸਪਲਾਈ? ਸੀਐਮ ਭਗਵੰਤ ਮਾਨ ਦਾ ਵੱਡਾ ਐਕਸ਼ਨ

Punjab News: ਪੰਜਾਬ ਵਿੱਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋਣ ਦੇ ਮਾਮਲੇ ਵਿੱਚ ਸਰਕਾਰ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਕਿਹਾ ਹੈ।ਹਾਲਾਂਕਿ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਲਾਇਸੈਂਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ। ਇਹ ਕਾਰਵਾਈ ਇਸ ਲਈ ਵੀ ਜ਼ਰੂਰੀ ਹੋ ਗਈ ਹੈ ਕਿਉਂਕਿ ਪੰਚਾਇਤੀ ਚੋਣਾਂ ਵੀ ਨੇੜੇ ਆ ਗਈਆਂ ਹਨ। ਇਸ ਕਾਰਵਾਈ ਨਾਲ ਸਰਕਾਰ ਕਿਸਾਨਾਂ ਦੇ ਦਿਲ ਜਿੱਤਣੇ ਚਾਹੁੰਦੀ ਹੈ।

Sikh Matters: ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਵਿਚਾਲੇ ਬੰਦ ਕਮਰਾ ਮੀਟਿੰਗ, ਇਹਨਾਂ ਮੁੱਦਿਆਂ 'ਤੇ ਚਰਚਾ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੰਮ੍ਰਿਤਸਰ ਵਿਖੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਅਤੇ ਸਤਿਕਾਰ ਲਈ ਪਹਿਰਾ ਦੇਣ ਵਾਲੀਆਂ ਕਮੇਟੀਆਂ ਬਣਾਉਣ ਦੇ ਉਪਰਾਲੇ ਦੀ ਦਿਲੋਂ ਸ਼ਲਾਘਾ ਕੀਤੀ। ਉਨ੍ਹਾਂ ਨੇ ਅਜਿਹੀਆਂ ਕਾਰਵਾਈਆਂ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਰਤੋਂ ਅਤੇ ਚੌਕਸੀ ਰੱਖਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ 'ਤੇ ਚਾਨਣਾ ਪਾਇਆ। 

Akal Takht Sahib: ਸੁਖਬੀਰ ਬਾਦਲ ਦਾ ਮੁਆਫ਼ੀਨਾਮਾ ਅਕਾਲ ਤਖ਼ਤ ਸਾਹਿਬ ਨੂੰ ਆਇਆ ਰਾਸ ? 30 ਅਗਸਤ ਨੂੰ ਸੁਣਾਇਆ ਜਾਵੇਗਾ ਇਤਿਹਾਸਕ ਫੈਸਲਾ

Akal Takht Sahib: ਪੰਜ ਸਿੰਘ ਸਾਹਿਬਾਨਾ ਦੀ ਨੇ 30 ਅਗਸਤ ਨੂੰ ਇਕੱਤਰਤਾ ਸੱਦ ਲਈ ਹੈ। ਉਮੀਦ ਹੈ ਕਿ 30 ਅਗਸਤ ਨੂੰ ਹੋਣ ਵਾਲੀ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈ ਬੇਅਦਬੀ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਟਾਉਣ ਲਈ ਚੱਲ ਰਹੇ ਟਕਰਾਅ ਦੇ ਮੁੱਦੇ ’ਤੇ ਕੋਈ ਫੈਸਲਾ ਲਿਆ ਜਾਵੇਗਾ।


ਉਥੋਂ ਕੀ ਹੁਕਮ ਆਉਂਦੇ ਹਨ ਅਤੇ ਕਿਸ ਲਈ ਆਉਂਦੇ ਹਨ, ਇਹ ਤਾਂ ਮੀਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਸਮੁੱਚੇ ਪੰਥ ਦੀਆਂ ਨਜ਼ਰਾਂ ਉਕਤ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। ਧਿਆਨ ਯੋਗ ਹੈ ਕਿ ਸੁਖਬੀਰ ਦੇ ਸਪੱਸ਼ਟੀਕਰਨ ਨੂੰ ਜਨਤਕ ਕਰਨ ਦੀ ਮੰਗ ਦੇ ਵਿਚਕਾਰ 5 ਅਗਸਤ ਨੂੰ ਸਿੰਘ ਸਾਹਿਬਾਨ ਨੇ ਸਪੱਸ਼ਟੀਕਰਨ ਜਨਤਕ ਕੀਤਾ ਸੀ।

ਪਿਛੋਕੜ

Punjab Breaking News Live 7 August: ਕੇਂਦਰ ਸਰਕਾਰ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਡ੍ਰੀਮ ਪ੍ਰੋਜੈਕਟ ਨੂੰ ਝਟਕਾ ਦਿੱਤਾ ਹੈ। ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵਿੱਚ ਪਾਣੀ ਵਾਲੀਆਂ ਬੱਸਾਂ ਚਲਾਉਣ ਦਾ ਐਲਾਨ ਕੀਤਾ ਸੀ। ਜਿਸ 'ਤੇ ਹੁਣ ਕੇਂਦਰ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਹਿਰਾਂ ਵਿਚ ਬੱਸਾਂ ਚਲਾਉਣ ਦੀ ਗੱਲ ਆਖੀ ਸੀ। ਤਤਕਾਲੀ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਸਾਲ 2015 ਵਿਚ ਬਠਿੰਡਾ ਆਏ ਸਨ ਤਾਂ ਉਦੋਂ ਉਪ ਮੁੱਖ ਮੰਤਰੀ ਬਾਦਲ ਨੇ ਉਨ੍ਹਾਂ ਨੂੰ ਇੰਦਰਾ ਗਾਂਧੀ ਨਹਿਰ ਦਿਖਾਈ ਸੀ।


Punjab Water Bus: ਸੁਖਬੀਰ ਬਾਦਲ ਦੇ ਡ੍ਰੀਮ ਪ੍ਰੋਜੈਕਟ ਨੂੰ ਝਟਕਾ, ਹੁਣ ਪੰਜਾਬ 'ਚ ਨਹੀਂ ਚੱਲਣਗੀਆਂ ਪਾਣੀ ਵਾਲੀਆਂ ਬੱਸਾਂ 


 


Punjab Water Level Report: ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਪ੍ਰੀ-ਮੌਨਸੂਨ (ਜੂਨ 2023) ਦੀ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਵਿਸ਼ਲੇਸ਼ਣ ਰਿਪੋਰਟ ਵਿੱਚ ਹੈਰਾਨੀਜਨਕ ਖੁਲਾਸੇ ਹੋਏ ਹਨ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਪਾਣੀ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। 4 ਜ਼ਿਲ੍ਹਿਆਂ ਵਿੱਚ ਕੁਝ ਰਾਹਤ ਮਿਲੀ ਹੈ, ਪਰ ਇੱਥੇ ਵੀ ਸਥਿਤੀ ਬਹੁਤੀ ਚੰਗੀ ਨਹੀਂ ਹੈ। ਪੰਜਾਬ ਦੇ 23 ਵਿੱਚੋਂ 20 ਜ਼ਿਲ੍ਹਿਆਂ ਦੀਆਂ ਰਿਪੋਰਟਾਂ ਵਿੱਚ ਸੰਗਰੂਰ ਜ਼ਿਲ੍ਹੇ ਵਿੱਚ ਪਾਣੀ ਦਾ ਪੱਧਰ ਸਭ ਤੋਂ ਖ਼ਰਾਬ ਹੈ। ਜੂਨ 2013 ਵਿੱਚ ਇੱਥੇ ਪਾਣੀ ਦਾ ਪੱਧਰ 38.37 ਮੀਟਰ ਸੀ ਜੋ ਜੂਨ 2023 ਵਿੱਚ 44.26 ਮੀਟਰ ਤੱਕ ਪਹੁੰਚ ਗਿਆ।


Punjab Water Level: ਝੋਨੇ ਦੇ ਚੱਕਰਾਂ ਨੇ ਧਰਤੀ ਹੇਠਲੇ ਪਾਣੀ ਦਾ ਵਧਾਇਆ ਸੰਕਟ, ਤਾਜ਼ਾ ਰਿਪੋਰਟ 'ਚ ਖੁਲਾਸਾ, 8 ਜ਼ਿਲ੍ਹਿਆਂ ਦੀ ਹਾਲਤ ਮਾੜੀ, 9 'ਚ ਗੰਭੀਰ ਸੰਕਟ


 


ਹਰਿਆਲੀ ਤੀਜ ‘ਤੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇਕ ਪੱਤਰ ਜਾਰੀ ਕਰਕੇ ਹਰਿਆਲੀ ਤੀਜ ‘ਤੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਹਦਾਇਤਾਂ ਦਿੱਤੀਆਂ ਗਈਆਂ ਹਨ ਕਿ 6 ਅਗਸਤ ਨੂੰ ਪੈਣ ਵਾਲੀ ਸਥਾਨਕ ਛੁੱਟੀ 7 ਅਗਸਤ ਨੂੰ ਰਹੇਗੀ। ਅਜਿਹੇ ‘ਚ 6 ਸਤੰਬਰ ਨੂੰ ਸੂਬੇ ਦੇ ਸਾਰੇ ਸਕੂਲਾਂ ‘ਚ ਰੈਗੂਲਰ ਕਲਾਸਾਂ ਲਗਾਈਆਂ ਜਾਣਗੀਆਂ।


Holiday: ਤੀਆਂ ਮੌਕੇ ਅੱਜ ਪੰਜਾਬ 'ਚ ਛੁੱਟੀ? ਗੁਆਂਢੀ ਸੂਬੇ ਨੇ ਤਾਂ ਕਰ 'ਤਾ ਨੋਟੀਫਿਕੇਸ਼ਨ ਜਾਰੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.